02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਦਾਤਾਰਪੁਰ ਵਿਖੇ ਭਾਜਪਾ ਦੀ ਬੈਠਕ ਹੋਈ

Ad Position 21
No active advertisement
ਅਜੀਤ ਡੈਸਕ 15-07-2026

ਤਲਵਾੜਾ, 14 ਜੁਲਾਈ (ਮਹਿਤਾ)- ਦਾਤਾਰਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਇੱਕ ਅਹਿਮ ਬੈਠਕ ਹੋਈ ਜਿਸ ਵਿਚ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਡਾ. ਹਰਸਿਮਰਤ ਸਿੰਘ ਸਾਹੀ ਸਾਬਕਾ ਪ੍ਰਧਾਨ ਨਗਰ ਕੌਂਸਲ ਦਸੂਹਾ ਉਚੇਚੇ ਤੌਰ ’ਤੇ ਪਹੁੰਚੇ। ਡਾ. ਸਾਹੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੌਜੂਦਾ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ, ਹੁਣ ਤਾਂ ਪੰਜਾਬ ਨਿਵਾਸੀ ਵਿਧਾਨ ਸਭਾ ਚੋਣਾਂ ਦਾ ਹੀ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ਤਾਂ ਇਸ ਜ਼ਾਲਮ ਸਰਕਾਰ ਨੂੰ ਸਦਾ ਲਈ ਅਲਵਿਦਾ ਕਰੀਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਰਕਾਰ ਨੂੰ ਇਸ ਤਰ੍ਹਾਂ ਦੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਜਿਸ ਨਾਲ ਨੌਜਵਾਨ ਸਹੀ ਦਿਸ਼ਾ ਵੱਲ ਅੱਗੇ ਵਧਣ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਪੱਕੀ ਕਰਨ ਲਈ ਜਨ ਸੰਪਰਕ ਅਭਿਆਨ ਚਲਾਇਆ ਜਾਵੇਗਾ ਤੇ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਸੂਹਾ ਵਿਧਾਨ ਸਭਾ ਖੇਤਰ ਵਿਖੇ ਬੂਥ ਪੱਧਰ ਤੇ ਪਹੁੰਚ ਕਰਨ ਲਈ ਕਮੇਟੀਆਂ ਦਾ ਗਠਨ ਛੇਤੀ ਕੀਤਾ ਜਾਵੇਗਾ। ਇਸ ਮੌਕੇ ਅਸ਼ੋਕ ਸਭਰਵਾਲ, ਮਹਿੰਦਰ ਸਿੰਘ, ਸੰਜੀਵ ਜ਼ਖਮੀ, ਰਮਨ ਕੁਮਾਰ, ਮੋਨੂੰ, ਕੁਲਵੰਤ ਸਿੰਘ, ਮੰਡਲ ਪ੍ਰਧਾਨ ਵਿਨੋਦ ਮਿੱਠੂ, ਅਵਤਾਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਚੋਪੜਾ ਪਰਿਵਾਰ ਵਲੋਂ ਸਵਰਗ ਧਾਮ ਦਸੂਹਾ ਨੂੰ 11000 ਦੀ ਰਾਸ਼ੀ ਦਾਨ ਭੇਟ
Ad Position 24
No active advertisement