19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ ਨੂੰ ਪੁਲਿਸ ਪ੍ਰਸ਼ਾਸਨ ਨੇ ਕੀਤਾ ਘਰ ’ਚ ਨਜ਼ਰਬੰਦ

Ad Position 21
No active advertisement
ਅਜੀਤ ਡੈਸਕ 16-07-2026

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)- ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਕੇਰੀਆਂ ਰੈਲੀ ਦੌਰਾਨ ਉਨ੍ਹਾਂ ਦੀ ਜਥੇਬੰਦੀ ਦੇ ਆਗੂਆਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਸਵੇਰੇ ਤੜਕਸਾਰ ਹੀ ਘਰਾਂ ਅੰਦਰ ਨਜ਼ਰਬੰਦ ਕਰ ਲਿਆ ਗਿਆ, ਜੋ ਕਿ ਅਤਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਸਰਕਾਰ ਨੂੰ ਇਹ ਭਰੋਸਾ ਹੋਵੇ ਕਿ ਉਸ ਨੇ ਕੋਈ ਮਾੜਾ ਕੰਮ ਨਹੀਂ ਕੀਤਾ ਤਾਂ ਆਪਣੇ ਮੁੱਖ ਮੰਤਰੀ ਦੀ ਰੈਲੀ ਦੌਰਾਨ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਘਰਾਂ ਅੰਦਰ ਨਜ਼ਰਬੰਦ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਤਾਨਾਸ਼ਾਹੀ ਹੈ ਅਤੇ ਇਸ ਦੀ ਜ਼ਰੂਰਤ ਸਰਕਾਰ ਨੂੰ ਉਦੋਂ ਪੈਂਦੀ ਹੈ, ਜਦੋਂ ਉਸ ਨੂੰ ਪਤਾ ਹੋਵੇ ਕਿ ਉਸ ਨੇ ਕੰਮ ਜਨਤਾ ਦੀਆਂ ਇੱਛਾਵਾਂ ਦੇ ਵਿਰੁੱਧ ਕੀਤੇ ਹਨ। ਪੰਜਾਬ ਸਰਕਾਰ ਨੂੰ ਆਪਣੇ ਆਪ ’ਤੇ ਹੀ ਭਰੋਸਾ ਨਹੀਂ ਹੈ ਕਿ ਉਸ ਨੇ ਜੋ ਕੰਮ ਕੀਤੇ ਹਨ, ਉਹ ਚੰਗੇ ਹਨ ਜਾਂ ਬੁਰੇ? ਆਸ਼ਾ ਨੰਦ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸਵੇਰੇ ਕਰੀਬ 5:30 ਵਜੇ ਦੇ ਕਰੀਬ ਏ.ਐੱਸ.ਆਈ. ਰਾਕੇਸ਼ ਕੁਮਾਰ ਦੀ ਤਿੰਨ ਮੈਂਬਰੀ ਟੀਮ, ਜਿਨ੍ਹਾਂ ਵਿਚ ਕਾਂਸਟੇਬਲ ਅਮਰਜੀਤ ਸਿੰਘ, ਹੌਲਦਾਰ ਜਸਵਿੰਦਰ ਕੌਰ ਸਨ, ਵੱਲੋਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਜਦੋਂ ਉਨ੍ਹਾਂ ਤੋਂ ਇਸ ਦੀ ਵਜ੍ਹਾ ਪੁੱਛੀ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕੇਰੀਆਂ ਆਉਣਾ ਹੈ ਅਤੇ ਇਸ ਮੌਕੇ ਕੋਈ ਵਿਰੋਧ ਪ੍ਰਦਰਸ਼ਨ ਨਾ ਹੋਵੇ, ਇਸ ਲਈ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ‘ਆਪ’ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਚੁੱਕੀ ਹੈ ਅਤੇ ਉਹ ਵੀ ਹੁਣ ਬਾਕੀ ਪਾਰਟੀਆਂ ਦੀ ਤਰ੍ਹਾਂ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਦਸੂਹਾ ਦੇ ਪਿੰਡ ਚੱਕ-ਬਾਮੂ ਦੇ ਨਿੱਜੀ ਸਕੂਲ ਦੀ ਬੱਸ ਮਿਆਣੀ ਰੋਡ ’ਤੇ ਪਲਟੀ ਅਗਲੀ ਖ਼ਬਰ ਬਜਰੀ ਦਾ ਭਰਿਆ ਹੋਇਆ ਤੇਜ਼ ਰਫ਼ਤਾਰ ਓਵਰਲੋਡ ਟਿੱਪਰ ਪਲਟਿਆ
Ad Position 24