ਟਾਂਡਾ ਉੜਮੁੜ, 15 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਜਾਜਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਕਈ ਯੋਜਨਾਵਾਂ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਆਪਣੇ ਨਜ਼ਦੀਕੀ ਸਰਕਾਰੀ ਦਫ਼ਤਰ ਨਾਲ ਸੰਪਰਕ ਕਰਨ। ਇਸ ਮੌਕੇ ਵਿਧਾਇਕ ਨੇ ਰਸੋਈ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਲੋੜਵੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ ਤੇ ਸਰਕਾਰ ਇਸ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਘਰ-ਘਰ ਤੱਕ ਪਹੁੰਚਾ ਰਹੀ ਹੈ। ਪਿੰਡ ਵਾਸੀਆਂ ਨੇ ਵਿਧਾਇਕ ਰਾਜਾ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਨ। ਇਸ ਮੌਕੇ ਸਰਪੰਚ ਜਸਪਾਲ ਸਿੰਘ ਪਾਲੀ, ਕਮਲਜੀਤ ਸਿੰਘ, ਸੁਖਵਿੰਦਰਜੀਤ ਝਾਵਰ, ਦਿਲਜੀਤ ਸਿੰਘ ਆਦਿ ਮੌਜੂਦ ਸਨ।