20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹਾਜੀਪੁਰ ਪੁਲਿਸ ਵਲੋਂ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 16-07-2026

ਹਾਜੀਪੁਰ, 15 ਜੁਲਾਈ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਵਲੋਂ 2 ਨੌਜਵਾਨਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਬਿੰਦਰਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿਚ ਹਾਜੀਪੁਰ ਤੋਂ ਪਿੰਡ ਭਲੋਵਾਲ ਜਾ ਰਹੇ ਸਨ ਤੇ ਜਦੋਂ ਉਹ ਭਲੋਵਾਲ ਨਹਿਰ ਦੀ ਪੁਲੀ ’ਤੇ ਪੁੱਜੇ ਤਾਂ ਨਹਿਰ ਦੇ ਕਿਨਾਰੇ ਝਾੜੀਆਂ ਵਿਚ ਦੋ ਮੋਨੇ ਨੌਜਵਾਨ ਨਸ਼ੇ ਦੀ ਹਾਲਤ ਵਿਚ ਦਿਖਾਈ ਦਿੱਤੇ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਸਿਵਲ ਹਸਪਤਾਲ ਮੁਕੇਰੀਆਂ ਡੋਪ ਟੈੱਸਟ ਕਰਵਾਇਆ ਗਿਆ ਜਿਨ੍ਹਾਂ ਦੀ ਪਹਿਚਾਣ ਮੁਨੀਸ਼ ਪੁੱਤਰ ਰਾਮ ਵਾਸੀ ਖਟਿਗੜ੍ਹ ਤੇ ਰਵੀ ਕੁਮਾਰ ਪੁੱਤਰ ਕ੍ਰਿਸ਼ਨ ਚੰਦ ਵਾਸੀ ਬੰਬੋਵਾਲ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ਤੇ ਉਨ੍ਹਾਂ ਦੇ ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ ’ਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ 18 ਨੂੰ ਮੁਕੇਰੀਆਂ ਤੇ 19 ਨੂੰ ਤਲਵਾੜਾ ’ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ਅਗਲੀ ਖ਼ਬਰ ਸੇਵਾ-ਮੁਕਤ ਕਰਮਚਾਰੀਆਂ ਵਲੋਂ ਨਿਗਮ ਦੇ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਧਰਨਾ
Ad Position 24