ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਦੇ ਨਾਲ-ਨਾਲ ਪਿੰਡਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾ ਰਹੀਆਂ ਹਨ। ਪਿੰਡਾਂ ਦੇ ਲੋਕ ਸਾਡੀਟੀਮ ਵਲੋਂ ਕੰਮ ਤੋਂ ਬਹੁਤ ਜ਼ਿਆਦਾ ਖ਼ੁਸ਼ ਹਨ ਅਤੇ ਉਨ੍ਹਾਂ ਨੇ 2027 ਵਿਚ ਆਮ ਆਦਮੀ ਪਾਰਟੀ ਦਾ ਡਟ ਕੇ ਸਾਥ ਦੇਣ ਦਾ ਪ੍ਰਣ ਕੀਤਾ ਹੈ। ਇਹ ਪ੍ਰਗਟਾਵਾ ਪ੍ਰੋ. ਜੀ. ਐਸ. ਮੁਲਤਾਨੀ ਨੇ ਪਿੰਡਾਂ ਤਲਵੰਡੀ, ਘਸੀਟਪੁਰ, ਘੋਲੋਵਾਲ, ਬਰਿਆਹਾ ਅਤੇ ਅਰਥੇਵਾਲ, ਬੱਧਣ ਅੰਦਰ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੌਰਾਨ ਕੀਤਾ। ਉਨ੍ਹਾਂ ਕਿਹਾ ਲੋਕਾਂ ਦਾ ਕਹਿਣਾ ਹੈ ਕਿ ਹਲਕੇ ਅੰਦਰ ਕਿਸੇ ਵੀ ਤਰ੍ਹਾਂ ਦਾ ਬੇਇਨਸਾਫ਼ੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੇ ਪਾਰਟੀ ਹਾਈਕਮਾਂਡ ਨੂੰ ਕਿਹਾ ਕਿ 10 ਸਾਲ ਦੀ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਲੋਕ ਚਾਹੁੰਦੇ ਹਨ ਕਿ ਮੁਕੇਰੀਆਂ ਹਲਕੇ ਤੋਂ ‘ਆਪ’ ਪਾਰਟੀ ਪ੍ਰੋਫੈਸਰ ਜੀ.ਐਸ. ਮੁਲਤਾਨੀ ਟਿਕਟ ਦੇਵੇ। ਉਨ੍ਹਾਂ ਕਿਹਾ ਲੋਕ ਮਿਹਨਤ, ਇਮਾਨਦਾਰੀ ਤੇ ਬਿਨਾਂ ਭੇਦਭਾਵ ਦੀ ਰਾਜਨੀਤੀ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਉਹ ਆਮ ਆਦਮੀ ਪਾਰਟੀ ਨੂੰ ਹੀ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਪਿੰਡਾਂ ਦੇ ਲੋਕ ਸਾਡੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਿਣਗੇ।