02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ, ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣੀ ਰਣਨੀਤੀ

Ad Position 21
No active advertisement
ਅਜੀਤ ਡੈਸਕ 17-07-2026
ਦਸੂਹਾ, 16 ਜੁਲਾਈ (ਕੌਸ਼ਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵਿਸ਼ੇਸ਼ ਬੈਠਕ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਵਿਖੇ ਕੀਤੀ ਗਈ। ਬੈਠਕ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਸੰਗਠਨ ਦਾ ਵਿਸਥਾਰ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੁਰਜੀਤ ਸਿੰਘ ਕੈਰੇ, ਸਰਕਲ ਪ੍ਰਧਾਨ ਭੁਪਿੰਦਰ ਸਿੰਘ ਨੀਲੂ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ, ਸਤਿੰਦਰ ਸਿੰਘ ਪੰਡੋਰੀ, ਸੱਜਣ ਸਿੰਘ ਹੁੰਦਲ, ਲਖਵਿੰਦਰ ਸਿੰਘ ਲੱਖੀ ਠੱਕਰ, ਮਨਪ੍ਰੀਤ ਸਿੰਘ ਰੰਧਾਵਾ, ਸੰਤ ਸਿੰਘ ਜੰਡੋਰ, ਗੁਰਦੇਵ ਸਿੰਘ, ਹਰਪਾਲ ਸਿੰਘ, ਦਵਿੰਦਰ ਸਿੰਘ, ਕਲਿਆਣ ਸਿੰਘ, ਗੁਰਚਰਨ ਸਿੰਘ, ਜੋਧਾ ਸਿੰਘ, ਜਨਮਜੀਤ ਸਿੰਘ ਘੁੰਮਣ, ਤਰਲੋਕ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ। ਬੈਠਕ ਦੌਰਾਨ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਤੇ ਪਾਰਟੀ ਨੂੰ ਮੁੜ ਮਜ਼ਬੂਤ ਬਣਾਉਣ ਲਈ ਹਰ ਵਰਕਰ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਨੇ ਪਿੰਡਾਂ ਤੇ ਸ਼ਹਿਰਾਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਬੇਹਤਰੀ ਅਤੇ ਮਜ਼ਬੂਤੀ ਲਈ ਲਗਾਤਾਰ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਵਰਕਰਾਂ ਦੇ ਸੁਝਾਵਾਂ ਨੂੰ ਅਮਲ ਵਿਚ ਲਿਆਂਦਾ ਜਾ ਸਕੇ ਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਬੈਠਕ ਦੀ ਸਮਾਪਤੀ ਪਾਰਟੀ ਦੀ ਚੜ੍ਹਦੀ ਕਲਾ ਤੇ ਪੰਜਾਬ ਦੀ ਤਰੱਕੀ ਲਈ ਅਰਦਾਸ ਨਾਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਦਾ ਗੜ੍ਹਦੀਵਾਲਾ ਵਿਖੇ ਸਵਾਗਤ ਅਗਲੀ ਖ਼ਬਰ ਜਦੋਂ ਪਸ਼ੂ ਚੋਰੀ ਕਰਨ ਆਇਆਂ ਨੂੰ ਖਾਲੀ ਹੱਥ ਭੱਜਣਾ ਪਿਆ...
Ad Position 24
No active advertisement