03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਦੇ ਵਿਰੋਧ ‘ਚ ਹੜਤਾਲ ਜਾਰੀ ਰੱਖਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 17-07-2026
ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਕੀਲ ਭਾਈਚਾਰੇ ਵਲੋਂ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਦੇ ਵਿਰੋਧ ‘ਚ ਸਮੂਹ ਪੰਜਾਬ ਦੇ ਵਕੀਲਾਂ ਦੀ ਚਲ ਰਹੀ ਹੜਤਾਲ ਨੂੰ ਜਾਰੀ ਰੱਖਣ ਸਬੰਧੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਐਡ: ਪਲਵਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹੇ ਦੇ 400 ਦੇ ਕਰੀਬ ਵਕੀਲਾਂ ਨੇ ਹਿੱਸਾ ਲਿਆ। ਐਡ: ਪਲਵਿੰਦਰ ਸਿੰਘ ਘੁੰਮਣ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ ਗਠਿਤ ਕੀਤੀ ਗਈ ਕਮੇਟੀ ਨਾਲ ਸਮੂਹ ਜੁਆਇੰਟ ਐਕਸ਼ਨ ਕਮੇਟੀ ਅਤੇ ਪੰਜਾਬ ਦੀਆਂ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ 14 ਜੁਲਾਈ ਦੀ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਮੂਹ ਵਕੀਲ ਭਾਈਚਾਰੇ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਜਾਰੀ ਰੱਖਣ ਸਬੰਧੀ ਵਿਚਾਰ ਕੀਤਾ ਜਿਸ ‘ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਕੀਲਾਂ ਨੇ ਸੰਘਰਸ਼ ਨੂੰ ਜਾਰੀ ਰੱਖਣ ਦੀ ਮੰਗ ਕੀਤੀ। ਐਡ: ਪਲਵਿੰਦਰ ਸਿੰਘ ਘੁੰਮਣ ਨੇ ਨਲਸਾ ਅਤੇ ਪਲਸਾ ਦੇ ਚੇਅਰਮੈਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜੁਆਇੰਟ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਰਾਹੀਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਰਾਸਰ ਕਾਨੂੰਨ ਵਿਵਸਥਾ ਦੇ ਖ਼ਿਲਾਫ਼ ਹਨ, ਦੋਸ਼ੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੋਂ ਬਿਨਾਂ ਪਹਿਲਾਂ ਦੋਸ਼ੀਆਂ ਦੇ ਕ੍ਰਿਮਿਨਲ ਰਿਕਾਰਡ ਨੂੰ ਘੋਖਿਆ ਦੇਣਾ ਸਮਾਜ ਲਈ ਖ਼ਤਰਨਾਕ ਸਾਬਿਤ ਹੋ ਰਿਹਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਐਡ: ਵਿਕਰਮ ਸਿੰਘ, ਐਡ: ਨਵਜਿੰਦਰ ਸਿੰਘ ਬੇਦੀ ਨੇ ਵਕੀਲਾਂ ਨੂੰ ਸੰਘਰਸ਼ ਨੂੰ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਕੀਤੀਆਂ ਗਈਆਂ ਨਿਯੁਕਤੀਆਂ ਆਉਣ ਵਾਲੀ ਵਕੀਲ ਭਾਈਚਾਰੇ ਦੀ ਪੀੜ੍ਹੀ ਦੇ ਹੱਕ ‘ਤੇ ਸਿੱਧਾ ਡਾਕਾ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਅਸੀਂ ਵਕੀਲਾਂ ਦੀ ਆਉਣ ਵਾਲੀ ਪੀੜ੍ਹੀ ਦੇ ਚੰਗੇ ਭਵਿੱਖ ਲਈ ਲੜ ਰਹੇ ਹਾਂ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡ: ਰਣਜੀਤ ਕੁਮਾਰ ਐਡਵੋਕੇਟ, ਐਡ: ਵੀ. ਕੇ. ਮੈਨਨ, ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਨਵ ਨਿਯੁਕਤ ਮੈਂਬਰ ਐਡਵੋਕੇਟ ਰਜਨੀ ਨੰਦਾ, ਐਡ: ਬੀ.ਐਸ. ਰਿਆੜ, ਐਡ: ਨਵੀਨ ਜੈਰਥ, ਐਡ: ਅਭੀਨਵ ਮਹਿੰਦਰੂ, ਐਡ: ਰਾਕੇਸ਼ ਕੁਮਾਰ, ਐਡ: ਪਲਵਿੰਦਰ ਸਿੰਘ ਮਾਨਾ ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਦੇ ਆਗੂ ਮੁੱਖ ਮੰਤਰੀ ਦਾ ਵਿਰੋਧ ਕਰਨ ’ਤੇ ਪੁਲਿਸ ਵਲੋਂ ਗ੍ਰਿਫ਼ਤਾਰ, ਥੋੜ੍ਹੇ ਸਮੇਂ ਬਾਅਦ ਕੀਤ... ਅਗਲੀ ਖ਼ਬਰ ਭਾਈ ਖਾਲੜਾ ਦੇ ਕਾਤਲ ਜੇਲ੍ਹੋਂ ਬਾਹਰ ਪਰ ਸਰਕਾਰ ਸਵਾਲਾਂ ਤੋਂ ਭੱਜ ਰਹੀ ਹੈ - ਡਾ. ਜੱਖੂ
Ad Position 24
No active advertisement