08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹੁਸ਼ਿਆਰਪੁਰ ਦੇ 50 ਸਾਲਾ ਅਵਤਾਰ ਸਿੰਘ ਨੇ ਟੋਰਾਂਟੋ ’ਚ ਚਮਕਾਇਆ ਦੇਸ਼ ਦਾ ਨਾਂਅ ਪੰਜਾਬ ਸਰਕਾਰ ਨੇ ਸਪੋਰਟਸ ਵੈੱਲਫੇਅਰ ਦਾ ਚੇਅਰਮੈਨ ਬਣਾਇਆ

Ad Position 21
No active advertisement
ਅਜੀਤ ਡੈਸਕ 18-07-2026
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਦੇ ਰਹਿਣ ਵਾਲੇ ਅਵਤਾਰ ਸਿੰਘ ਨੇ 50 ਸਾਲਾਂ ਤੋਂ ਵੱਧ ਦੀ ਉਮਰ ਹੋਣ ਦੇ ਬਾਵਜੂਦ ਆਪਣੀ ਖੇਡ ਪ੍ਰਤੀ ਲਗਨ ਨੂੰ ਕਾਇਮ ਰੱਖਦਿਆਂ ਕੈਨੇਡਾ ਦੇ ਟੋਰਾਂਟੋ ਵਿਚ ਹੋਏ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਹਾਸਲ ਕਰਕੇ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਅਵਤਾਰ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ’ਤੇ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸਪੋਰਟਸ ਵੈਲਫੇਅਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਟੋਰਾਂਟੋ ਤੋਂ ਮੈਡਲ ਜਿੱਤ ਕੇ ਅਵਤਾਰ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਖੇਡ ਪ੍ਰੇਮੀਆਂ, ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਵਤਾਰ ਸਿੰਘ ਨੇ ਕਿਹਾ ਕੇ ਮੇਰੀ ਇਸ ਸਫਲਤਾ ਪਿੱਛੇ ਸਖ਼ਤ ਮਿਹਨਤ ਅਤੇ ਪਰਿਵਾਰ ਦਾ ਪੂਰਾ ਸਾਥ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਹੀ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਧਿਆਨ ਦੇਣ। ਉਨ੍ਹਾਂ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਵਤਾਰ ਸਿੰਘ, ਸੋਨੀਆ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਦਿਲਸ਼ਾਂਤ ਬੇਦੀ, ਸਤਨਾਮ ਸਿੰਘ, ਜੱਸੀ, ਕਿਰਸਰਾਜ ਸਿੰਘ, ਰੋਹਿਤ, ਹਰਮਨ, ਤੁਸ਼ਾਰ, ਰਿਚੀ, ਹੈਪੀ, ਗੋਰਾ, ਬੌਬੀ, ਦਮਨ, ਨੀਰਜ ਆਦਿ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤਲਵਾੜਾ ’ਚ ਕੱਲ੍ਹ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ’ਚ ਕੈਲਾਸ਼ ਖੇਰ ਕਰਨਗੇ ਸੂਫ਼ੀਆਨਾ ਪੇਸ਼ਕਾਰੀ
Ad Position 24