09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ, 10 ਬੱਸਾਂ ਦੇ ਚਲਾਨ ਕੱਟੇ

Ad Position 21
No active advertisement
ਅਜੀਤ ਡੈਸਕ 18-07-2026
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਵਿਚ ਸਾਰੇ ਨਾਰਮਜ਼/ਸ਼ਰਤਾਂ ਦੀ ਪਾਲਨਾ ਕਰਨੀ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਸੇਫ਼ ਸਕੂਲ ਵਾਹਨਾਂ ਪਾਲਿਸੀ ਤਹਿਤ ਬੱਸਾਂ ਚੈੱਕ ਕੀਤੀਆਂ ਗਈਆਂ। ਇਸ ਦੌਰਾਨ ਔਕਸਫੋਰਡ ਇੰਟਰਨੈਸ਼ਨਲ ਸਕੂਲ ਅੱਤੋਵਾਲ, ਬਲਿਸ ਪਬਲਿਕ ਸਕੂਲ ਅਤੇ ਨਵਯੁਗ ਮਾਡਲ ਅੱਤੋਵਾਲ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਚੱਬੇਵਾਲ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕਰਦਿਆਂ ਕੁੱਲ 29 ਸਕੂਲ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 10 ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਸੋਸ਼ਲ ਵਰਕਰ ਗੁਰਜੋਤ ਸਿੰਘ, ਸੁਪਰਵਾਈਜ਼ਰ ਗੁਰਪ੍ਰੀਤ ਕੌਰ , ਕੇਸ ਵਰਕਰ ਜਸਵਿੰਦਰ ਸਿੰਘ , ਬਾਲ ਭਲਾਈ ਕਮੇਟੀ, ਹੁਸ਼ਿਆਰਪੁਰ ਤੋਂ ਚੇਅਰਪਰਸਨ ਹਰਜੀਤ ਕੌਰ , ਮੈਂਬਰ ਜਗਦੀਸ਼ ਮਿੱਤਰ , ਰਿਜਨਲ ਟਰਾਂਸਪੋਰਟ ਅਥਾਰਿਟੀ ਵਿਭਾਗ ਤੋਂ ਕੁਲਦੀਪ ਸਿੰਘ , ਪੁਲਿਸ ਵਿਭਾਗ ਤੋਂ ਮਹੇਸ਼ ਪਾਲ, ਏ.ਐੱਸ.ਆਈ ਪਰਮਜੀਤ ਸਿੰਘ, ਮਨਪ੍ਰੀਤ ਮਨੀ ਤੇ ਸਮੂਹ ਟੀਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਖੇਤਾਂ ’ਚੋਂ ਚੋਰੀ ਦਰੱਖ਼ਤ ਵੱਢਣ ਵਾਲਾ ਗਰੋਹ ਪੁਲਿਸ ਵਲੋਂ ਕਾਬੂ ਇਕ ਹਫ਼ਤੇ ’ਚ ਚਾਰ ਪਿੰਡਾਂ ਦੇ ਕਿਸਾਨਾਂ... ਅਗਲੀ ਖ਼ਬਰ ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਵਲੋਂ ਮਾਈਨਿੰਗ ਵਿਭਾਗ ’ਤੇ ਗੰਭੀਰ ਇਲਜ਼ਾਮ ! ਕਿਹਾ, ਹਿਮਾਚਲ ਪ੍ਰਦੇਸ਼ ਤੋਂ ਆਉਣ ਵ...
Ad Position 24