13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਅੱਡਾ ਸਰਾਂ ਤੋਂ ਪਿੰਡ ਨੰਗਲ ਫ਼ਰੀਦ–ਗਨੀਪੁਰ ਬੱਧਣ ਸੜਕ ਦੀ ਹਾਲਤ ਬੇਹੱਦ ਖਸਤਾ, ਲੋਕ ਪ੍ਰੇਸ਼ਾਨ ਪ੍ਰਸ਼ਾਸਨ ਬੇਖ਼ਬਰ, ਸਰਕਾਰ ਖ਼ਿਲਾਫ਼ ਰੋਸ

Ad Position 21
No active advertisement
ਅਜੀਤ ਡੈਸਕ 19-07-2026
ਟਾਂਡਾ ਉੜਮੁੜ, 18 ਜੁਲਾਈ (ਕੁਲਬੀਰ ਸਿੰਘ ਗੁਰਾਇਆ) ਅੱਡਾ ਸਰਾਂ, ਨੰਗਲ ਫਰੀਦ ਤੋਂ ਗਣੀਪੁਰ ਬੱਧਣ, ਬੀਰਮਪੁਰ ਭੋਗਪੁਰ ਜਾਂਦੀ ਸੜਕ ਦੀ ਹਾਲਤ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਸੜਕ ‘ਤੇ ਥਾਂ-ਥਾਂ ਡੂੰਘੇ ਖੱਡੇ ਪਏ ਹੋਏ ਹਨ, ਕਈ ਥਾਵਾਂ ਤੋਂ ਤਾਂ ਸੜਕ ਦਾ ਨਾਮੋ ਨਿਸ਼ਾਨ ਹੀ ਖਤਮ ਹੋ ਚੁੱਕਾ ਹੈ ਜਿਸ ਕਾਰਨ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋ ਪਹੀਆ ਵਾਹਨ ਚਾਲਕਾਂ ਅਤੇ ਸਕੂਲੀ ਵਿਦਿਆਰਥੀਆਂ ਲਈ ਇਹ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਜਦਕਿ ਮੀਂਹ ਪੈਣ ਮੌਕੇ ਸੜਕ ਦੀ ਹਾਲਤ ਹੋਰ ਵੀ ਖ਼ਤਰਨਾਕ ਬਣ ਜਾਂਦੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਲਿਆ ਚੁੱਕੇ ਹਨ ਪਰ ਅਜੇ ਤੱਕ ਸੜਕ ਦੀ ਮੁਰੰਮਤ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਲੋਕਾਂ ਦਾ ਦੋਸ਼ ਹੈ ਕਿ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਖ਼ਰਾਬ ਸੜਕ ਕਾਰਨ ਐਂਬੂਲੈਂਸ, ਸਕੂਲ ਬੱਸਾਂ ਅਤੇ ਹੋਰ ਵਾਹਨਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਜਲਦੀ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ । ਉਨ੍ਹਾਂ ਨੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੰਗਲ ਫਰੀਦ–ਗਣੀਪੁਰ ਬੱਧਣ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲ ਸਕੇ। ਵਰਣਨਯੋਗ ਹੈ ਕਿ ਪਿੰਡ ਮਾਣਕ ਢੇਰੀ ਤੋਂ ਬਹਿਰਾਮ ਤੱਕ ਦਾ ਟੋਟਾ ਜੋ ਪਿਛਲੇ ਛੇ ਮਹੀਨਿਆਂ ਤੋਂ ਬਣ ਰਿਹਾ ਹੈ ਢਿੱਲੀ ਕਾਰਗੁਜ਼ਾਰੀ ਕਰਕੇ ਅੱਧ ਵਿਚਕਾਰ ਹੀ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਮੁਕੇਰੀਆਂ ’ਚ 26 ਨੂੰ ਅਗਲੀ ਖ਼ਬਰ ਬਿਆਸ ਦਰਿਆ ’ਤੇ ਮਾਈਨਿੰਗ ਮਾਫ਼ੀਆ ਬੇਖ਼ੌਫ਼, ਧੜੱਲੇ ਨਾਲ ਹੋ ਰਹੀ ਰੇਤ ਦੀ ਖ਼ੁਦਾਈ ਨੇ ਵਧਾਈ ਲੋਕਾਂ ਦੀ ਚਿੰਤਾ ਮਾਈਨਿੰਗ ਵਿਭ...
Ad Position 24