13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਇਆ-ਡਾ. ਦਿਲਬਾਗ ਰਾਏ

Ad Position 21
No active advertisement
ਅਜੀਤ ਡੈਸਕ 19-07-2026
ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਚੰਡੀਗੜ੍ਹ ਅਤੇ ਜਲੰਧਰ ਛਾਉਣੀ ਪਹੁੰਚ ਤੇ ਸੂਬੇ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਦੀ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਇੰਚਾਰਜ ਚੱਬੇਵਾਲ ਡਾ. ਦਿਲਬਾਗ ਰਾਏ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਛਾਉਣੀ ਤੋਂ ਐਕਸਪ੍ਰੈੱਸ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਜਿਸ ਨਾਲ ਸੰਗਤਾਂ ਨੂੰ ਹੁਣ ਗੁਰੂ ਰਵਿਦਾਸ ਜੀ ਦੇ ਸਥਾਨ ਵਾਰਾਨਸੀ ਪਹੁੰਚਣ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ 75 ਨਵੇਂ ਰੇਲਵੇ ਸਟੇਸ਼ਨਾਂ ਦਾ ਵਰਚੂਅਲ ਉਦਘਾਟਨ ਵੀ ਕੀਤਾ ਗਿਆ ਜਿਸ ਨਾਲ ਪੰਜਾਬ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਆਵੇਗੀ। ਇਸਦੇ ਨਾਲ ਹੀ ਪੀ.ਜੀ.ਆਈ. ’ਚ ਐਮ.ਬੀ.ਬੀ.ਐੱਸ .ਕੋਰਸ ਸ਼ੁਰੂ ਕਰਵਾਉਣ ਅਤੇ ਅਨੇਕਾਂ ਰਾਜ ਮਾਰਗਾਂ ਦੇ ਉਦਘਾਟਨ ਕਰਨ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ’ਚ ਨਵਾਂ ਮੋੜ ਆਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਬਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਠਾਕੁਰ ਸਤੀਸ਼ ਬਾਵਾ ਦਾ ਸਨਮਾਨ ਅਗਲੀ ਖ਼ਬਰ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਮੁਕੇਰੀਆਂ ’ਚ 26 ਨੂੰ
Ad Position 24