ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਠਾਕੁਰ ਸਤੀਸ਼ ਬਾਵਾ ਨੂੰ ਹੁਸ਼ਿਆਰਪੁਰ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਤੀਕਸ਼ਣ ਸੂਦ, ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਚੱਬੇਵਾਲ ਇੰਚਾਰਜ ਡਾ. ਦਿਲਬਾਗ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪਾਰਟੀ ਨੂੰ ਬੂਥ ਅਤੇ ਜ਼ਮੀਨੀ ਪੱਧਰ ’ਤੇ ਹੋਰ ਵਿਸਥਾਰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਠਾਕੁਰ ਸਤੀਸ਼ ਬਾਵਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਪਕੜ ਸ਼ਹਿਰੀ ਖੇਤਰ ’ਚ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਇਕੋ ਇਕ ਨਾਅਰਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਮੁੱਚੇ ਦੇਸ਼ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਬਾਵਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਮੇਅਰ ਸ਼ਿਵ ਸੂਦ, ਸਾਬਕਾ ਕੌਂਸਲਰ ਸੁਰੇਸ਼ ਭਾਟੀਆ ਬਿੱਟੂ, ਅਸ਼ਵਨੀ ਗੈਂਦ, ਵਿਜੇ ਪਠਾਨੀਆ, ਯਸ਼ਪਾਲ ਸ਼ਰਮਾ, ਮੰਗਤ ਰਾਮ ਆਦਿ ਹਾਜ਼ਰ ਸਨ।