11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਸਰਕਾਰ ਡੇਢ ਲੱਖ ਲੋਕਾਂ ਨੂੰ ਤੀਰਥ ਯਾਤਰਾ ਕਰਵਾਉਣ ਦੀ ਤਿਆਰੀ ਕਰ ਰਹੀ : ਅਰਵਿੰਦ ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 20-07-2026

ਪੰਜਾਬ ਦੀ ਭਾਈਚਾਰਕ ਸਾਂਝ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ: ਭਗਵੰਤ ਮਾਨ
ਮੁਕੇਰੀਆਂ, 19 ਜੁਲਾਈ (ਐਨ.ਐਸ. ਰਾਮਗੜ੍ਹੀਆ) - ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ ਖਾਟੂ ਸ਼ਿਆਮ ਜੀ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕਰੇਗੀ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਖੁੱਲ੍ਹੇਗੀ ਜਿਸ ਤਹਿਤ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ ‘ਦਰਸ਼ਨ’ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਔਰਤਾਂ ਲਈ ਵਿੱਤੀ ਸਹਾਇਤਾ ਬਾਰੇ ਬੋਲਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਹੋਣ ਦੇ ਬਾਵਜੂਦ ਅਜੇ ਤੱਕ ਖਾਤਿਆਂ ’ਚ ਪੈਸੇ ਪ੍ਰਾਪਤ ਨਹੀਂ ਕੀਤੇ ਹਨ, ਉਨ੍ਹਾਂ ਨੂੰ 1 ਅਗਸਤ ਨੂੰ ₹3,000 ਮਿਲਣਗੇ ਜਿਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਪੈਸੇ ਇਕੱਠੇ ਸ਼ਾਮਲ ਹੋਣਗੇ। ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ ₹4,500 ਮਿਲਣਗੇ। ਸੂਬੇ ਭਰ ਵਿੱਚ ਧਾਰਮਿਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਰਗੇ ਭਜਨ ਸੰਧਿਆ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਇੱਕ ਵਿਸ਼ਾਲ ਤੇ ਸ਼ਾਨਦਾਰ ਮੰਦਰ ਵਜੋਂ ਵਿਕਸਤ ਕਰਨ ਲਈ ₹80 ਕਰੋੜ ਖਰਚ ਰਹੇ ਹਨ, ਜੋ 30 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮੈਂ ਇਸ ਮੁਕੱਦਸ ਸਮਾਗਮ ਵਿੱਚ ਹਿੱਸਾ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ, ਇਸ ਇਕੱਠ ਵਿੱਚ ਹਾਜ਼ਰ ਹੋਣਾ ਅਤੇ ਮਨੁੱਖਤਾ, ਏਕਤਾ ਤੇ ਪਿਆਰ ਦਾ ਸੰਦੇਸ਼ ਫੈਲਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੰਡ ਪਾਉਣ ਵਾਲੀਆਂ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ, ਇਸ ਦੀ ਭਾਈਚਾਰਕ ਸਾਂਝ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਭਾਵੇਂ ਅੱਜ ਦਾ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇਸ ਵਿੱਚ ਹਿੱਸਾ ਲੈ ਰਹੇ ਹਨ, ਜੋ ਕਿ ਪੰਜਾਬ ਦੀ ਅਸਲ ਭਾਵਨਾ ਨੂੰ ਦਰਸਾਉਂਦਾ ਹੈ।” ਇੱਕ ਹੋਰ ਵੱਡੇ ਉਪਰਾਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ ’ਤੇ ਅਪਗ੍ਰੇਡ ਕੀਤਾ ਜਾਵੇਗਾ। ਅਸੀਂ ਇਸ ਹਸਪਤਾਲ ਵਿੱਚ ਨਵੀਨਤਮ ਡਾਕਟਰੀ ਉਪਕਰਣ ਮੁਹੱਈਆ ਕਰਵਾਵਾਂਗੇ ਅਤੇ ਮਾਹਰ ਡਾਕਟਰ ਤਾਇਨਾਤ ਕਰਾਂਗੇ।

Ad Position 22
No active advertisement
ਪਿਛਲੀ ਖ਼ਬਰ ਵਿਰਾਸਤੀ ਮੰਚ ਬਟਾਲਾ ਨੇ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਵਿਰਾਸਤਾਂ ਦੀ ਸੰਭਾਲ ਲਈ ਕੇਂਦਰ ਸਰਕਾਰ ਕੋਲੋਂ ਕੀਤੀ ਮੰਗ ਅਗਲੀ ਖ਼ਬਰ ਗਿੱਦੜਵਿੰਡੀ 66 ਕੇ.ਵੀ. ਸਬ ਗਰਿੱਡ ਦਾ ਅੱਜ ਸੌਂਦ ਕਰਨਗੇ ਉਦਘਾਟਨ
Ad Position 24