ਟਾਂਡਾ ਉੜਮੁੜ, 19 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਗੜ੍ਹਦੀਵਾਲ ਰੋਡ ’ਤੇ ਸੀਵਰੇਜ ਦੀ ਸਫ਼ਾਈ ਕਰਨ ਲਈ ਢੱਕਣ ਪੁੱਟਣ ਕਾਰਨ ਸੜਕ ਵਿਚਾਲੇ ਤੋਂ ਟੁੱਟ ਚੁੱਕੀ ਹੈ, ਜਿਸ ਨਾਲ ਹਰ ਰੋਜ਼ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਸੜਕ ਦੇ ਵਿਚਕਾਰ ਬਣੇ ਡੂੰਘੇ ਖੱਡੇ ਕਾਰਨ ਕਿਸੇ ਵੀ ਸਮੇਂ ਹਾਦਸਾ ਵਾਪਰ ਸਕਦਾ ਹੈ। ਖ਼ਾਸ ਕਰਕੇ ਰਾਤ ਦੇ ਸਮੇਂ ਅਤੇ ਬਰਸਾਤ ਦੌਰਾਨ ਇਹ ਥਾਂ ਹੋਰ ਵੀ ਜ਼ਿਆਦਾ ਖ਼ਤਰਨਾਕ ਬਣ ਸਕਦੀ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟੁੱਟੀ ਹੋਈ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇੱਥੇ ਜ਼ਿਕਰਯੋਗ ਹੈ ਕਿ ਇਸ ਸੜਕ ਨੂੰ ਬਣਿਆ ਅਜੇ ਕੁੱਝ ਹਫ਼ਤੇ ਹੀ ਹੋਏ ਹਨ ਇਹ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਸੀ ਜਿਸ ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਹਿਣ ਤੇ ਦੁਬਾਰਾ ਠੀਕ ਕਰਵਾਇਆ ਗਿਆ ਅਜੇ ਵੀ ਇਹ ਸੜਕ ਤੇ ਕੁੱਝ ਥਾਵਾਂ ਤੋਂ ਟੁੱਟੀ ਹੋਈ ਹੈ ਪਰ ਮਹਿਕਮਾ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।
ਸੀਵਰੇਜ ਦਾ ਢੱਕਣ ਪੁੱਟਣ ਕਾਰਨ ਸੜਕ ਟੁੱਟੀ, ਹਾਦਸੇ ਦਾ ਖ਼ਤਰਾ
ਅਜੀਤ ਡੈਸਕ
20-07-2026