10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਐੱਸ.ਆਈ.ਆਰ. ਕੈਂਪਾਂ ਦੌਰਾਨ ਜ਼ਿਲ੍ਹੇ ’ਚ 13,329 ਗਿਣਤੀ ਫਾਰਮ ਹੋਏ ਪ੍ਰਾਪਤ- ਡੀ.ਸੀ.

Ad Position 21
No active advertisement
ਅਜੀਤ ਡੈਸਕ 20-07-2026

ਹੁਸ਼ਿਆਰਪੁਰ, 19 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਾਰੇ ਸਟੇਸ਼ਨਾਂ ’ਤੇ ਕੈਂਪਾਂ ਵਿਚ ਵੋਟਰਾਂ ਦੀ ਭਾਰੀ ਸ਼ਮੂਲੀਅਤ ਨਾਲ ਸਫਲਤਾਪੂਰਵਕ ਸਮਾਪਤੀ ਹੋਈ। ਕੈਂਪ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਜਮ੍ਹਾ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਕੇ ਆਪਣੀ ਵੋਟ ਬਣਾਉਣ ਨੂੰ ਯਕੀਨੀ ਬਣਾਇਆ। ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੋਟਰਾਂ ਨੇ ਆਪਣੀਆਂ ਵੋਟਾਂ ਲਈ ਗਿਣਤੀ ਫਾਰਮ ਜਮਾਂ ਕਰਵਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਵਿਚ ਗਿਣਤੀ ਫਾਰਮਾਂ ਦੀ ਪ੍ਰਾਪਤੀ ਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਲਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹੇ ‘ਚ ਕੁੱਲ 13329 ਗਿਣਤੀ ਫਾਰਮ ਪ੍ਰਾਪਤ ਹੋਏ ਜਿਨ੍ਹਾਂ ਦੀ ਚੋਣ ਅਮਲੇ ਵੱਲੋਂ ਡਿਜੀਟਾਈਜੇਸ਼ਨ ਨੂੰ ਮੁਕੰਮਲ ਕੀਤਾ ਗਿਆ। ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਸਬੰਧਿਤ ਸਕੂਲਾਂ ਦੇ ਸਟਾਫ਼, ਮਾਲ ਵਿਭਾਗ ਦੇ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਤੇ ਏ.ਐਲ.ਐਮ.ਟੀ./ ਡੀ.ਐਲ. ਐਮ.ਟੀ. ਕਰਮਚਾਰੀਆਂ ਨੇ ਵੀ ਬੀ.ਐਲ.ਓਜ਼ ਦੇ ਨਾਲ ਮਿਲ ਕੇ ਡਿਊਟੀ ਨਿਭਾਈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਹੀ ਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ 18 ਬੋਤਲਾਂ ਨਾਜਾਇਜ਼ ਸ਼ਰਾਬ ਸੰਬੰਧੀ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਕਰਵਾਏ ਜਾ ਰਹੇ ਦੀਵਾਨ ਦੇ ਪੋਸਟ...
Ad Position 24