02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਬੋਰਡਾਂ ਦੇ ਚੇਅਰਮੈਨਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-07-2026

ਹੁਸ਼ਿਆਰਪੁਰ, 20 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਨਾਲ ਸਬੰਧਿਤ ਬੋਰਡਾਂ ਦੇ ਐਲਾਨੇ ਗਏ ਚੇਅਰਮੈਨਾਂ ਦਾ ਸਨਮਾਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਉਂਕਾਰ ਸਿੰਘ, ਸੈਣੀ ਵੈੱਲਫੇਅਰ ਬੋਰਡ ਦੇ ਤੁਲਸੀ ਰਾਮ ਸਿੰਘ, ਬ੍ਰਾਹਮਣ ਵੈੱਲਫੇਅਰ ਬੋਰਡ ਦੇ ਨੰਦ ਕਿਸ਼ੋਰ ਸ਼ਰਮਾ, ਦਲਿਤ ਵਿਕਾਸ ਬੋਰਡ ਦੇ ਰਾਜ ਕੁਮਾਰ, ਰਾਜਪੂਤ ਕਲਿਆਣ ਬੋਰਡ ਦੇ ਆਸੀਸ਼ ਕੁਮਾਰ, ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਸਾਦਿਕ, ਗੁੱਜਰ ਵੈੱਲਫੇਅਰ ਬੋਰਡ ਦੇ ਬਿੱਲਾ, ਮਸੀਹ ਵੈੱਲਫੇਅਰ ਬੋਰਡ ਦੇ ਜਤਿੰਦਰ ਕੁਮਾਰ, ਬਾਜ਼ੀਗਰ ਅਤੇ ਟੱਪਰੀਵਾਸ ਵੈੱਲਫੇਅਰ ਬੋਰਡ ਦੇ ਕਰਮ ਚੰਦ, ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਵਰਿੰਦਰ ਚੋਪੜਾ, ਸਪੋਰਟਸ ਵੈੱਲਫੇਅਰ ਬੋਰਡ ਦੇ ਹਰਸਿਮਰਨਜੀਤ ਸਿੰਘ ਨੂੰ ਚੇਅਰਮੈਨ ਲਗਾਇਆ ਗਿਆ ਹੈ। ਇਸ ਮੌਕੇ ਹਾਜ਼ਰ ਸਾਰੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਐੱਸ.ਆਈ.ਆਰ. ਦੇ ਸੋਧੇ ਸ਼ਡਿਊਲ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਜੁਗਿਆਲ-ਹਾਜੀਪੁਰ ਸੜਕ ’ਤੇ ਬਣੇ ਪੁਲ ਦੀ ਹਾਲਤ ਬਣੀ ਖਸਤਾ, ਲੋਕ ਪ੍ਰੇਸ਼ਾਨ
Ad Position 24
No active advertisement