02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਡੀ.ਸੀ. ਵਲੋਂ ਐੱਸ.ਆਈ.ਆਰ. ਦੇ ਸੋਧੇ ਸ਼ਡਿਊਲ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 21-07-2026

ਹੁਸ਼ਿਆਰਪੁਰ, 20 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਲਈ ਜਾਰੀ ਕੀਤੇ ਸੋਧੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 15 ਜੁਲਾਈ 2026 ਨੂੰ ਐੱਸ.ਆਈ.ਆਰ.-2026 ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦਾ ਸਰਵੇਖਣ 3 ਅਗਸਤ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਅਤੇ ਪੁਨਰ-ਵਿਵਸਥਾ, 13 ਅਗਸਤ ਨੂੰ ਵੋਟਰ ਸੂਚੀ ਦਾ ਡਰਾਫ਼ਟ ਪ੍ਰਕਾਸ਼ਨ, 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ, 13 ਅਗਸਤ ਤੋਂ 8 ਅਕਤੂਬਰ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ੳ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਨਿਰਧਾਰਿਤ ਦਸਤਾਵੇਜ਼ਾਂ ਸਮੇਤ ਫਾਰਮ-6 ਭਰ ਕੇ ਸਬੰਧਿਤ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾ ਕੇ ਨਵੀਂ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖ਼ੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਸੀ.ਪੀ.ਆਈ. (ਐੱਮ.) ਤੋਂ ਬਲਵਿੰਦਰ ਸਿੰਘ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਸਕੂਲ ਦੇ ਆਦਿੱਤਿਆ ਗੁਪਤਾ ਨੇ ‘ਨੀਟ-2026’ ’ਚ ਜ਼ਿਲ੍ਹੇ ’ਚੋਂ ਕੀਤਾ ਟਾਪ ਅਗਲੀ ਖ਼ਬਰ ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਬੋਰਡਾਂ ਦੇ ਚੇਅਰਮੈਨਾਂ ਦਾ ਸਨਮਾਨ
Ad Position 24
No active advertisement