ਮੁਕੇਰੀਆਂ, 20 ਜੁਲਾਈ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਹੋਣਹਾਰ ਵਿਦਿਆਰਥੀ ਆਦਿਤਿਆ ਪ੍ਰਤਾਪ ਸਿੰਘ ਨੇ ਜੇ.ਈ.ਈ. ਮੇਨ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ਹਾਸਲ ਕਰਦਿਆਂ 103ਵੀਂ ਰੈਂਕ ਪ੍ਰਾਪਤ ਕੀਤੀ ਹੈ। ਉਨ੍ਹਾਂ ਦੀ ਇਸ ਵਿਲੱਖਣ ਉਪਲਬਧੀ ਨਾਲ ਸਕੂਲ ਪਰਿਵਾਰ, ਮਾਪਿਆਂ ਅਤੇ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਆਦਿਤਿਆ ਪ੍ਰਤਾਪ ਸਿੰਘ ਦੀ ਚੋਣ ਐਨ.ਆਈ.ਟੀ ਤਿਰੁਚਿਰਾਪੱਲੀ, ਤਮਿਲਨਾਡੂ ਵਿਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਲਈ ਹੋਈ ਹੈ। ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਆਪਣੇ ਪੁੱਤਰ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਦਿੰਦਿਆਂ ਆਦਿਤਿਆ ਪ੍ਰਤਾਪ ਸਿੰਘ ਦੇ ਮਾਤਾ-ਪਿਤਾ ਨੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐਸ. ਮੁਲਤਾਨੀ ਅਤੇ ਸ਼੍ਰੀਮਤੀ ਨੀਰੂ ਮੁਲਤਾਨੀ, ਸਕੂਲ ਦੀ ਪ੍ਰਿੰਸੀਪਲ ਅਰਚਨਾ ਸੂਦਨ ਤੇ ਸਮੂਹ ਅਧਿਆਪਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਪ੍ਰਦਾਨ ਕੀਤਾ ਗਿਆ ਉੱਚ-ਗੁਣਵੱਤਾ ਵਾਲਾ ਸਿੱਖਿਅਕ ਮਾਹੌਲ, ਸਹੀ ਮਾਰਗ ਦਰਸ਼ਨ ਤੇ ਲਗਾਤਾਰ ਸਹਿਯੋਗ ਆਦਿਤਿਆ ਦੀ ਇਸ ਕਾਮਯਾਬੀ ਵਿਚ ਬਹੁਤ ਮਹੱਤਵਪੂਰਨ ਰਿਹਾ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐਸ. ਮੁਲਤਾਨੀ ਤੇ ਸ਼੍ਰੀਮਤੀ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਆਦਿਤਿਆ ਪ੍ਰਤਾਪ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ।
ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਹੋਣਹਾਰ ਵਿਦਿਆਰਥੀ ਆਦਿਤਿਆ ਪ੍ਰਤਾਪ ਸਿੰਘ ਨੇ ਜੇ.ਈ.ਈ. ਮੇਨ ਵਿਚ ਰਚਿਆ ਇਤਿਹਾਸ ਹਾਸਲ ਕੀਤਾ 103ਵਾਂ ਰੈਂਕ
ਅਜੀਤ ਡੈਸਕ
21-07-2026