ਸ਼ਾਮਚੁਰਾਸੀ, 20 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਮੁਲਾਜ਼ਮ ਸੰਗਠਨਾਂ ਨੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰ ਕਾਮ ਅਤੇ ਟ੍ਰਾਂਸਕੋ ਪੈਨਸ਼ਨ ਯੂਨੀਅਨ (ਏਟਕ) ਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਦੇ ਸਾਂਝੇ ਸੱਦੇ ’ਤੇ 21 ਅਤੇ 22 ਜੁਲਾਈ 2026 ਨੂੰ ਕਰਮਚਾਰੀ ਸਮੂਹਿਕ ਛੁੱਟੀ ’ਤੇ ਰਹਿਣਗੇ। ਸਬ-ਡਿਵੀਜ਼ਨ ਸ਼ਾਮਚੁਰਾਸੀ ਦੇ ਜਨਰਲ ਸਕੱਤਰ ਨਿਰਮਲ ਸਿੰਘ ਸਹਿਜੋਵਾਲ ਤੇ ਸਰਕਲ ਪ੍ਰਧਾਨ ਨਛੱਤਰ ਸਿੰਘ ਨੇ ਦੱਸਿਆ ਕਿ ਸਰਕਾਰ ਕਰਮਚਾਰੀਆਂ ਦੀਆਂ 19 ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਾ ਕਰ ਰਹੀ ਹੈ ਤੇ ਸਿਰਫ਼ ਲਾਰੇ-ਲੱਪੇ ਲਾ ਕੇ ਡੰਗ ਟਪਾ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਨਿਗਮ ਮੈਨੇਜਮੈਂਟ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਬਿਜਲੀ ਮੁਲਾਜ਼ਮਾਂ ਵਲੋਂ 21 ਤੇ 22 ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ
ਅਜੀਤ ਡੈਸਕ
21-07-2026