02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 21-07-2026

ਕੋਟਫ਼ਤੂਹੀ, 20 ਜੁਲਾਈ (ਅਵਤਾਰ ਸਿੰਘ ਅਟਵਾਲ)- ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗੀ ਪ੍ਰੋਫੈਸਰ ਪਸ਼ੂ ਵਿਗਿਆਨ ਡਾ. ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿਚ ਪਰਾਲੀ ਪ੍ਰਬੰਧਨ ਬਾਬਤ ਵੱਖ-ਵੱਖ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਤੇ ਸਮੂਹਿਕ ਰੂਪ ਵਿਚ ਇਸ ਮੁਹਿੰਮ ਨੂੰ ਸਫਲ ਕਰਨ ਲਈ ਪ੍ਰੇਰਿਆ। ਡਾ. ਪਰਮਿੰਦਰ ਨੇ ਪਰਾਲੀ ਦੀ ਪਸ਼ੂ ਖ਼ੁਰਾਕ ਵਜੋਂ ਵਰਤੋਂ ਅਤੇ ਦੁਧਾਰੂ ਪਸ਼ੂਆਂ ਦੀ ਸੰਭਾਲ ਸਬੰਧੀ ਵੀ ਦੱਸਿਆ, ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਹਾਇਕ ਪ੍ਰੋਫੈਸਰ ਖੇਤੀਬਾੜੀ ਇੰਜੀਨੀਅਰਿੰਗ ਡਾ. ਅਜੈਬ ਸਿੰਘ ਨੇ ਪਰਾਲੀ ਵਿਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪਿੰਡ ਰਸੂਲਪੁਰ ਦੇ ਸਰਪੰਚ ਅਮਰਜੀਤ ਸਿੰਘ ਵਲੋਂ ਆਏ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਜਾਗਰੂਕਤਾ ਕੈਂਪ ਵਿਚ ਪਿੰਡ ਰਸੂਲਪੁਰ ਦੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ, ਸੋਹਣ ਸਿੰਘ, ਨੰਬਰਦਾਰ ਮਨਜੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਪੰਚ ਸੰਤੋਖ ਸਿੰਘ, ਹਰਨੇਕ ਸਿੰਘ, ਕੈਪਟਨ ਅਜੀਤ ਸਿੰਘ, ਪੰਚ ਰਾਮ ਲੁਭਾਇਆ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਟੂਰਨਾਮੈਂਟ ’ਚ ਮੁਕੇਰੀਆਂ ਕਲੱਬ ਨੇ ਬੁੱਟਰ ਕਲੱਬ ਗੜ੍ਹਦੀਵਾਲਾ ਨੂੰ ਹਰਾਇਆ ਅਗਲੀ ਖ਼ਬਰ ਵੁਮੈਨ ਮਾਸਟਰਜ਼ ਹਾਕੀ ਸੋਸ਼ਲ ਵੈੱਲਫੇਅਰ ਟੀਮ ਨੇ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡੀਆਂ
Ad Position 24
No active advertisement