ਸਿਖਲਾਈ ਪ੍ਰਾਪਤ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਭਾਰਤ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਅਧੀਨ ਚੱਲ ਰਹੇ ‘ਹੁਨਰ ਸੇ ਰੋਜ਼ਗਾਰ ਤੱਕ’ ਪ੍ਰੋਗਰਾਮ ਤਹਿਤ ਫੂਡ ਕ੍ਰਾਫਟ ਇੰਸਟੀਚਿਊਟ ਵਿਖੇ ਕੈਪੇਸਿਟੀ ਬਿਲਡਿੰਗ ਫ਼ਾਰ ਸਰਵਿਸ ਪ੍ਰੋਵਾਈਡਰਜ਼ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਕਰਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਹੁਨਰ ਹੀ ਸਫਲਤਾ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਫੂਡ ਅਤੇ ਹੋਟਲ ਉਦਯੋਗ ਵਿਚ ਹੁਨਰਮੰਦ ਨੌਜਵਾਨਾਂ ਲਈ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਵਿਚ ਵੀ ਰੋਜ਼ਗਾਰ ਦੇ ਬੇਅੰਤ ਮੌਕੇ ਹਨ। ਇਸ ਮੌਕੇ ਫੂਡ ਕ੍ਰਾਫਟ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਜਗਨਨਾਥਣ ਨੇ ਦੱਸਿਆ ਕਿ ਸਰਕਾਰ ਵਲੋ ਵੱਖ-ਵੱਖ ਸਕਿੱਲ ਡਿਵੈਲਪਮੈਂਟ ਕੋਰਸ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਪ੍ਰਸ਼ਿਕਸ਼ਿਤ ਕਰਕੇ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੇ ਯੋਗ ਬਣਾਉਣਾ ਹੈ। ਇਸ ਮੌਕੇ ਸੰਸਥਾ ਦੇ ਅਕਾਊਟੈਂਟ, ਮਿਸ ਦੀਪਿਕਾ, ਸੀ.ਬੀ.ਐਸ.ਸੀ ਕੋਆਡੀਨੇਟਰ ਅਸ਼ਵਨੀ ਕੁਮਾਰ, ਗਗਨਦੀਪ ਸਿੰਘ, ਸੁਨੀਲ ਕੁਮਾਰ, ਸੌਰਵ ਕੁਮਾਰ, ਹਰਦੀਪ ਕੁਮਾਰ, ਰੋਹਿਤ ਬਜਾਜ ਮੌਜੂਦ ਸਨ।
ਹੋਟਲ ਉਦਯੋਗ ’ਚ ਹੁਨਰਮੰਦ ਨੌਜਵਾਨਾਂ ਲਈ ਵਿਦੇਸ਼ਾਂ ’ਚ ਵੀ ਰੋਜ਼ਗਾਰ ਦੇ ਅਥਾਹ ਮੌਕੇ-ਡਾ. ਰਾਜ ਕੁਮਾਰ
ਅਜੀਤ ਡੈਸਕ
22-07-2026