ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐੱਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਿਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।
ਆਰ.ਟੀ.ਓ. ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਜਾਂਚ, 2 ਦੇ ਚਲਾਨ ਕੱਟੇ
ਅਜੀਤ ਡੈਸਕ
22-07-2026