15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 22-07-2026

ਦਸੂਹਾ, 21 ਜੁਲਾਈ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਬੀ.ਐੱਡ. 2024-26 ਸੈਸ਼ਨ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਇਸ ਨਤੀਜੇ ਵਿਚ ਇੰਦਰਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਨੇ (87) ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਗੁਰਲੀਨ ਕੌਰ (86.3) ਅਤੇ ਸਾਕਸ਼ੀ ਨੇ (85.3) ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁੱਲ ਵਿਦਿਆਰਥੀਆਂ ਵਿਚੋਂ 19 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 43 ਵਿਦਿਆਰਥੀਆਂ ਨੇ 70 ਫ਼ੀਸਦੀ80 ਫ਼ੀਸਦੀ ਦੇ ਵਿਚਕਾਰ ਅੰਕ ਤੇ ਬਾਕੀ ਵਿਦਿਆਰਥੀਆਂ ਨੇ 60-70 ਫ਼ੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ ।ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਬੀ.ਐੱਡ. ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪ੍ਰਿੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵਲੋਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਮੈਂਟਰ ਦੀ ਯੋਗ ਅਗਵਾਈ ਅਤੇ ਆਪਣੇ ਮਿਹਨਤੀ ਸਟਾਫ਼ ਦੇ ਸਿਰ ਬੰਨਿ੍ਹਆ। ਇਸ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵਧੀਆ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅਕਾਦਮਿਕ ਸੈਸ਼ਨ 2026–27 ਦਾ ਸ਼ੁੱਭ ਆਰੰਭ ਪਵਿੱਤਰ ਹਵਨ-ਯੱਗ ਨਾਲ ਹੋਇਆ... ਅਗਲੀ ਖ਼ਬਰ ਨਾਬਾਲਗ ਲੜਕੇ ਦੀ ਕੁੱਟਮਾਰ ਕਰਨ ਵਾਲੇ 3 ਨਾਮਜ਼ਦ
Ad Position 24