08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜ਼ਿਲ੍ਹਾ ਕਾਂਗਰਸ ਵਲੋਂ ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਪੁਲਿਸ ਤਸ਼ੱਦਦ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-07-2026
ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)- ਦੇਸ਼ ‘ਚ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਦਰਿੰਦਗੀ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਨੇ ਪ੍ਰਧਾਨ ਐਡ: ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ‘ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਡ: ਦਲਜੀਤ ਸਿੰਘ ਗਿਲਜੀਆਂ ਨੇ ਕਿਹਾ ਕਿ ਦੇਸ਼ ਵਿਚ ਲਗਪਗ ਹਰ ਮੁਕਾਬਲੇ ਦੀ ਪ੍ਰੀਖਿਆ ਦਾ ਪੇਪਰ ਲੀਕ ਹੋ ਰਿਹਾ ਹੈ ਅਤੇ ਸਿੱਖਿਆ ਪ੍ਰਣਾਲੀ ਦੇ ਪ੍ਰਬੰਧ ਵਿਚ ਪੂਰੀ ਤਰ੍ਹਾਂ ਅਵਿਵਸਥਾ ਫੈਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੀ.ਬੀ.ਐਸ.ਈ. ਵੀ ਗਲਤ ਮੁਲਾਂਕਣ ਕਰਕੇ ਵਿਦਿਆਰਥੀਆਂ ਨਾਲ ਇਨਸਾਫ਼ ਕਰਨ ਵਿਚ ਨਾਕਾਮ ਰਹੀ ਹੈ ਪਰ ਸਰਕਾਰ ਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ ਤਾਂ ਦਿੱਲੀ ਪੁਲਿਸ ਨੇ ਉਨ੍ਹਾਂ ਨਾਲ ਬੇਰਹਿਮੀ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਜੋ ਕੁੱਝ ਭਾਜਪਾ ਕਰ ਰਹੀ ਹੈ, ਉਹੀ ਕੁੱਝ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ। ਇਸ ਮੌਕੇ ਸਥਾਨਕ ਅੱਡਾ ਮਾਹਿਲਪੁਰ, ਹੁਸ਼ਿਆਰਪੁਰ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਰੁਣ ਕੁਮਾਰ ਮਿੱਕੀ ਡੋਗਰਾ ਸਾਬਕਾ ਵਿਧਾਇਕ, ਇੰਦੂ ਬਾਲਾ ਸਾਬਕਾ ਵਿਧਾਇਕ, ਸੁੰਦਰ ਸ਼ਾਮ ਅਰੋੜਾ ਸਾਬਕਾ ਕੈਬਨਿਟ ਮੰਤਰੀ, ਐਡ: ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ, ਐਡ: ਰੋਹਿਤ ਜੋਸ਼ੀ ਡੈਲੀਗੇਟ ਪੰਜਾਬ ਕਾਂਗਰਸ, ਅਮਰਜੀਤ ਸਿੰਘ ਢਾਡੇਕਟਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਡਾ: ਅਜੇ ਮੱਲ, ਤਰਸੇਮ ਮਿਨਹਾਸ, ਮੰਗਲੇਸ਼ ਕੁਮਾਰ ਜੱਜ, ਰਜਨੀਸ਼ ਟੰਡਨ, ਅਸ਼ੋਕ ਸ਼ਰਮਾ, ਰਾਜਾ ਸੈਣੀ, ਹੰਸਰਾਜ ਸਤਿਆਲ, ਅਸ਼ਵਨੀ ਸੈਣੀ, ਹਰਮਿੰਦਰ ਕੌਰ ਸੂਬਾ ਸਕੱਤਰ ਮਹਿਲਾ ਵਿੰਗ, ਸਚਿਨ ਸਮਿਆਲ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਸਤਿੰਦਰ ਸਿੰਘ ਖਿਜਰਪੁਰ, ਬਲਵਿੰਦਰ ਕੌਰ, ਗੁਰਸੇਵਕ ਮਾਰਸ਼ਲ, ਗੋਲਡੀ ਕਲਿਆਣਪੁਰ, ਰਾਜੇਸ਼ ਟਾਂਡਾ, ਲੱਬਾ ਜਹੂਰਾ, ਜਗਜੀਵਨ ਜੱਗੀ, ਨਰਿੰਦਰ ਟੱਪੂ, ਮੀਨਾ ਸ਼ਰਮਾ, ਅਸ਼ੋਕ ਮਹਿਰਾ, ਭੁਪਿੰਦਰ ਘੁੰਮਣ, ਬਿੰਦੂ ਭੂਮਲਾ, ਸਨੀ ਰਾਜਪੂਤ, ਮੁਨੀਸ਼ ਚੱਢਾ, ਅਜੈ ਸ਼ਰਦ, ਸੁਰਿੰਦਰ ਰਾਣਾ, ਅਮਰੀਕ ਚੌਹਾਨ, ਭੋਲੂ, ਪਵਿੱਤਰ ਆਹਲੂਵਾਲੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ ਤੇ ਸਸਕਾਰ-ਪਿੰਡ ਵਾਸੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟੋਲ ਪਲਾਜ਼ਾ ਹਰਸੇ ਮਾਨਸਰ ਵਿਖੇ ਕਿਸਾਨਾਂ ਵਲੋਂ ਤਿੰਨ ਘੰਟੇ ਲਈ ਰੋਸ ਧਰਨਾ
Ad Position 24