09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਜਸਵੀਰ ਰਾਜਾ ਵਲੋਂ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਭੇਟ

Ad Position 21
No active advertisement
ਅਜੀਤ ਡੈਸਕ 23-07-2026
ਟਾਂਡਾ ਉੜਮੁੜ, 22 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਅੱਜ ਸਕੂਲ ਆਫ਼ ਐਮੀਨੈਂਸ ਟਾਂਡਾ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਰਗੇ ਪ੍ਰੋਜੈਕਟ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੇ ਹਨ ਅਤੇ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਭ ਤੋਂ ਵਧੀਆ ਸਿੱਖਿਆ ਕੇਂਦਰਾਂ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਦਾ ਮਕਸਦ ਉਨ੍ਹਾਂ ਦਾ ਹੌਸਲਾ ਵਧਾਉਣਾ ਤੇ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨਾ ਹੈ। ਪੰਜਾਬ ਸਰਕਾਰ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹੀ ਸੀਮਿਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਆਪਣੀ ਸਿੱਖਿਆ ਜਾਰੀ ਰੱਖ ਸਕਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਨੇ ਵਿਧਾਇਕ ਜਸਵੀਰ ਰਾਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਰਹੀ ਹੈ ਤੇ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਰਾਜਨ ਸੋਧੀ, ਹਰਮੀਤ ਵੜੈਚ, ਗੁਰਮੀਤ ਸਿੰਘ ਬਿੱਟੂ, ਸੰਘਾ, ਅਮਨਦੀਪ ਘੁੰਮਣ, ਸੇਠ ਰਾਮ ਸੇਠੀ, ਗੁਰਬਖਸ਼ ਕੌਰ, ਸੁਮਨ ਖੋਸਲਾ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਗਰੇਵਾਲ ਨੂੰ ਆਲ ਇੰਡੀਆ ਘੱਟ ਗਿਣਤੀ ਮੋਰਚੇ ਦਾ ਚੇਅਰਮੈਨ ਬਣਨ ’ਤੇ ਸਨਮਾਨਿਤ ਕੀਤਾ ਅਗਲੀ ਖ਼ਬਰ ਟਾਂਡਾ ਦਾ ਡਰੇਨੇਜ ਸਿਸਟਮ ਨਾਜਾਇਜ਼ ਕਬਜ਼ਿਆਂ ਹੇਠ ਦੱਬਿਆ, ਬਰਸਾਤ ਤੋਂ ਪਹਿਲਾਂ ਸਫ਼ਾਈ ਨਾ ਹੋਈ ਤਾਂ ਬਣ ਸਕਦੇ ਹਨ ਹੜ੍ਹ ਵਰਗੇ...
Ad Position 24