09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਰਣਜੀਤ ਸਿੰਘ ਗਰੇਵਾਲ ਨੂੰ ਆਲ ਇੰਡੀਆ ਘੱਟ ਗਿਣਤੀ ਮੋਰਚੇ ਦਾ ਚੇਅਰਮੈਨ ਬਣਨ ’ਤੇ ਸਨਮਾਨਿਤ ਕੀਤਾ

Ad Position 21
No active advertisement
ਅਜੀਤ ਡੈਸਕ 23-07-2026
ਟਾਂਡਾ ਉੜਮੁੜ, 22 ਜੁਲਾਈ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਵਲੋਂ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਆਲ ਇੰਡੀਆ ਘੱਟ ਗਿਣਤੀ ਮੋਰਚੇ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਟਾਂਡਾ ਦੇ ਸਾਬਕਾ ਚੇਅਰਮੈਨ ਜਵਾਹਰ ਖੁਰਾਣਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਗੂਆਂ ਨੇ ਆਸ ਪ੍ਰਗਟਾਈ ਕਿ ਗਰੇਵਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਦੇਸ਼ ਭਰ ਵਿਚ ਘੱਟ ਗਿਣਤੀ ਵਰਗ ਦੇ ਹਿਤਾਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨਗੇ। ਇਸ ਮੌਕੇ ਸਾਬਕਾ ਚੇਅਰਮੈਨ ਜਵਾਹਰ ਖੁਰਾਣਾ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਸਮਰਪਿਤ ਤੇ ਤਜਰਬੇਕਾਰ ਆਗੂ ਹਨ। ਉਹ ਭਾਜਪਾ ਕਿਸਾਨ ਮੋਰਚੇ ਦੇ ਰਾਸ਼ਟਰੀ ਪੱਧਰ ’ਤੇ ਵੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਜਨਰਲ ਸਕੱਤਰ, ਉਪ ਪ੍ਰਧਾਨ ਅਤੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਵਜੋਂ ਵੀ ਉਨ੍ਹਾਂ ਨੇ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗਰੇਵਾਲ ਦੀ ਲੰਬੀ ਰਾਜਨੀਤਿਕ ਯਾਤਰਾ, ਸੰਗਠਨ ਪ੍ਰਤੀ ਵਫ਼ਾਦਾਰੀ ਅਤੇ ਲੋਕ ਸੇਵਾ ਨੂੰ ਦੇਖਦਿਆਂ ਹੀ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ਨਾਲ ਪੰਜਾਬ ਦੇ ਭਾਜਪਾ ਵਰਕਰਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ ਤੇ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਆਸ਼ੂ ਖੰਨਾ, ਵੀਨੂ ਪੰਡਿਤ, ਜੁਗਰਾਜ ਸਿੰਘ, ਸੰਜੀਵ ਸੈਣੀ ਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਦਾਰ ਰਣਜੀਤ ਸਿੰਘ ਗਰੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਸਫਲਤਾ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

22ਐਮਯੂਕੇ08
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦੇ ਚੇਅਰਮੈਨ ਦੀ ਨਿਯੁਕਤੀ ਨਾ ਕਰਨਾ ਨਿੰਦਣਯੋਗ-ਆਗੂ ਅਗਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਵਲੋਂ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਭੇਟ
Ad Position 24