09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਡਿਪਟੀ ਕਮਿਸ਼ਨਰ ਨੇ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-07-2026
ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲੀਆ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵੱਖ-ਵੱਖ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਮਾਲੀਆ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ‘ਮੇਰਾ ਘਰ ਮੇਰੇ ਨਾਮ (ਸਵਾਮਿਤਵ) ਯੋਜਨਾ’, ਘਰੇਲੂ/ਨਿੱਜੀ ਤਕਸੀਮ, ਈਜ਼ੀ ਰਜਿਸਟਰੇਸ਼ਨ, ਪੈਂਡਿੰਗ ਇੰਤਕਾਲ (ਮਿਊਟੇਸ਼ਨ), ਕੈਡਸਟਰਲ ਮੈਪ (ਮੁਸਾਵੀ) ਵੈਲੀਡੇਸ਼ਨ, ਮਾਲੀਆ ਦਸਤਾਵੇਜ਼ਾਂ ਦੀ ਸਕੈਨਿੰਗ, ਜਮਾਬੰਦੀ ਤਿਆਰ ਕਰਨ ਤੇ ਈਜ਼ੀ ਜਮਾਬੰਦੀ ਪੋਰਟਲ ਰਾਹੀਂ ਆਨਲਾਈਨ ਸੇਵਾਵਾਂ, ਇੰਤਕਾਲ, ਰਪਟ ਤੇ ਫ਼ਰਦ ਬਦਰ ਨਾਲ ਸਬੰਧਿਤ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਤੇ ਆਨਲਾਈਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਕੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਗਮ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਟਾਂਡਾ ਲਵਪ੍ਰੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ, ਤਹਿਸੀਲਦਾਰ ਚੋਣ ਰਮਨਦੀਪ ਕੌਰ ਸਮੇਤ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਆਲ ਇੰਡੀਆ ਓ. ਬੀ. ਸੀ. ਦੇ ਮੈਂਬਰ ਬਣਨ ’ਤੇ ਕਾਂਗਰਸ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਬਸ਼ੀਰ ਅਲੀ ਆਮ ਆਦਮੀ ਪਾਰਟੀ ਗੁੱਜਰ ਭਲਾਈ ਬੋਰਡ ਦੇ ਹਲਕਾ ਚੱਬੇਵਾਲ ਦੇ ਚੇਅਰਮੈਨ ਬਣੇ
Ad Position 24