07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ’ਤੇ ਲਾਠੀਚਾਰਜ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-07-2026
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਕਾਂਗਰਸ ਸੇਵਾ ਦਲ ਪੰਜਾਬ ਦੇ ਸੈਕਟਰੀ ਅਤੇ ਹਲਕਾ ਇੰਚਾਰਜ ਗੜ੍ਹਸ਼ੰਕਰ ਜਸਵੀਰ ਸਿੰਘ ਪੁਰਖੋਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ‘ਤੇ ਲਾਠੀਚਾਰਜ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਜਸਵੀਰ ਸਿੰਘ ਪੁਰਖੋਵਾਲ ਨੇ ਕਿਹਾ ਕਿ ਅੱਜ ਦੇਸ਼ ਦਾ ਵਿਦਿਆਰਥੀ ਆਪਣੇ ਹੱਕਾਂ, ਸਿੱਖਿਆ ਅਤੇ ਭਵਿੱਖ ਲਈ ਸੜਕਾਂ ‘ਤੇ ਸੰਘਰਸ਼ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਸੁਣਨ ਦੀ ਬਜਾਏ ਤਾਕਤ ਦੇ ਜ਼ੋਰ ਨਾਲ ਵਿਦਿਆਰਥੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਰਖੋਵਾਲ ਨੇ ਕਿਹਾ ਕਿ ਜੋ ਸਰਕਾਰ ਆਪਣੇ ਹੀ ਵਿਦਿਆਰਥੀਆਂ ਤੋਂ ਡਰਨ ਲੱਗ ਪਵੇ, ਉਹ ਦੇਸ਼ ਦੇ ਭਵਿੱਖ ਨੂੰ ਕਦੇ ਵੀ ਸੁਰੱਖਿਅਤ ਨਹੀਂ ਬਣਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਦੀ ਆਵਾਜ਼ ਨੂੰ ਲਗਾਤਾਰ ਅਣਡਿੱਠ ਕੀਤਾ ਗਿਆ ਤਾਂ ਦੇਸ਼ ਭਰ ਵਿਚ ਲੋਕਤੰਤਰੀ ਢੰਗ ਨਾਲ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਕ੍ਰਿਸ਼ਨ ਕੁਮਾਰ ਸਹੋਤਾ, ਆਰ.ਪੀ. ਸੋਨੀ, ਰਵੀ ਮਹਿਤਾ, ਹਰਦੀਪ ਸਿੰਘ ਸੈਣੀ, ਜਸਕਰਨ ਸਿੰਘ ਤੋਂ ਇਲਾਵਾ ਗੁਰਜੀਤ ਸਿੰਘ ਪੁਰਖੋਵਾਲ, ਸੋਨੂੰ ਸਾਧੋਵਾਲ, ਜੱਸਾ ਸਾਧੋਵਾਲ, ਰਮਨ ਗੜ੍ਹਸ਼ੰਕਰ, ਕਾਕੂ ਬੀਣੇਵਾਲ, ਜੇ.ਪੀ. ਸਿੰਘ, ਰਸ਼ਪਾਲ ਸਿੰਘ, ਪਰਮਜੀਤ ਕੌਰ, ਗੁਰਮੇਲ ਸਿੰਘ ਦੇਨੋਵਾਲ, ਅਮਰੀਕ ਸਿੰਘ, ਗਿਆਨ ਸਿੰਘ, ਤਰਸੇਮ ਸਿੰਘ, ਬਘੇਲ ਸਿੰਘ ਪਹਿਲਵਾਨ, ਅਮਰਜੀਤ ਸਿੰਘ ਕੱਟ, ਸਵਿਤਾ ਸ਼ਰਮਾ, ਸੁਨੀਤਾ ਮੇਘੋਵਾਲ ਤੇ ਹੋਰ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਡੀ. ਟੀ. ਐੱਫ. ਵਲੋਂ ਵੀ ਰੋਸ ਪ੍ਰਦਰਸ਼ਨ
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਗਾਂਧੀ ਪਾਰਕ ਵਿਚ ਰੋਹ ਭਰਪੂਰ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਗਾਂਧੀ ਪਾਰਕ ਵਿਖੇ ਰੈਲੀ ਨੂੰ ਮੁਕੇਸ਼ ਕੁਮਾਰ, ਬਲਜੀਤ ਸਿੰਘ ਧਰਮਕੋਟ, ਜੋਗਿੰਦਰ ਸਿੰਘ, ਦਰਸ਼ਨ ਮੱਟੂ, ਪ੍ਰਿੰਸੀਪਲ ਬਿੱਕਰ ਸਿੰਘ, ਮੈਡਮ ਇੰਦਰਜੀਤ ਕੌਰ, ਵਿਨੇ ਕੁਮਾਰ, ਜਸਵਿੰਦਰ ਸਿੰਘ, ਸੰਦੀਪ ਸਿੰਘ ਗਿੱਲ ਅਤੇ ਜਰਨੈਲ ਸਿੰਘ ਗਿੱਲ ਨੇ ਸੰਬੋਧਨ ਕੀਤਾ। ਇਸ ਮੌਕੇ ਹੰਸ ਰਾਜ ਗੜ੍ਹਸ਼ੰਕਰ, ਕੁਲਵਿੰਦਰ ਸੰਘਾ, ਅਮਰੀਕ ਸਿੰਘ ਪਨਾਮ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਵਿਨੋਦ ਕੁਮਾਰ, ਨਿਰੰਜਣ ਸਿੰਘ ਚਾਂਦਪੁਰੀ, ਭੁਪਿੰਦਰ ਸਿੰਘ ਸੜੋਆ, ਗੁਰਮੇਲ ਸਿੰਘ ਕਲਸੀ, ਰਜਿੰਦਰ ਸਿੰਘ, ਇਕਬਾਲ ਸਿੰਘ, ਰੁਪਿੰਦਰ ਸਿੰਘ ਸੀਂਹਮਾਰ, ਰਾਕੇਸ਼ ਕੁਮਾਰ, ਰਜਿੰਦਰ ਪਾਲ, ਜਸਵਿੰਦਰ ਸਿੰਘ ਸੇਖੋਵਾਲ, ਪਵਨ ਕੁਮਾਰ, ਸਤਨਾਮ ਸਿੰਘ ਬੰਗੜ, ਖੁਸ਼ਵਿੰਦਰ ਕੌਰ, ਅਨੀਤਾ ਵਸ਼ਿਸ਼ਟ, ਮਨਜਿੰਦਰ ਕੁਮਾਰ, ਮਨਦੀਪ ਕੁਮਾਰ, ਹੰਸ ਰਾਜ, ਹੇਮ ਰਾਜ, ਅੰਕਿਤ ਕੁਮਾਰ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਕੌਰ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਨਾਲ ਸੰਤੁਸ਼ਟ - ਵਿਧਾਇਕ ਘੁੰਮਣ ਅਗਲੀ ਖ਼ਬਰ ਪਿੰਡ ਚੱਗਰਾਂ ’ਚ ਪੰਚਾਇਤੀ ਜ਼ਮੀਨ ’ਚੋਂ ਦੂਸਰੀ ਵਾਰ ਦਰੱਖਤਾਂ ਦੀ ਚੋਰੀ ਦੇ ਮਾਮਲੇ ’ਚ ਚੱਬੇਵਾਲ ਪੁਲਿਸ ਚੁੱਪ
Ad Position 24
No active advertisement