07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੁਫ਼ਤ ਫ਼ੈਸ਼ਨ ਡਿਜ਼ਾਈਨਿੰਗ ਕੋਰਸ 3 ਅਗਸਤ ਤੋਂ

Ad Position 21
No active advertisement
ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੀ.ਐਨ.ਬੀ. ਰੂਰਲ ਸੈੱਲਫ਼ ਇੰਪਲਾਇਮੈਂਟ ਟਰੇਨਿੰਗ ਇੰਸਟੀਚਿਊਟ (ਆਰ.ਸੈਟੀ) ਹੁਸ਼ਿਆਰਪੁਰ ਵਲੋਂ 3 ਅਗਸਤ ਤੋਂ 60 ਦਿਨਾਂ ਦਾ ਮੁਫ਼ਤ ਫ਼ੈਸ਼ਨ ਡਿਜ਼ਾਈਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਰਸ ਦੀਆਂ ਕਲਾਸਾਂ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੀਆਂ। ਟਰੇਨਿੰਗ ਪ੍ਰੈਕਟੀਕਲ ਆਧਾਰਿਤ ਹੋਵੇਗੀ, ਸਿੱਖਿਆਰਥੀਆਂ ਨੂੰ ਮੁਫ਼ਤ ਰਿਫਰੈਸ਼ਮੈਂਟ ਤੇ ਕੋਰਸ ਪੂਰਾ ਕਰਨ ਉਪਰੰਤ ਸਰਕਾਰੀ ਮਾਨਤਾ ਪ੍ਰਾਪਤ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 18 ਤੋਂ 50 ਸਾਲ ਉਮਰ ਵਰਗ ਦੇ ਚਾਹਵਾਨ ਉਮੀਦਵਾਰ ਇਸ ਕੋਰਸ ਲਈ ਦਾਖਲਾ ਲੈ ਸਕਦੇ ਹਨ। ਉਮੀਦਵਾਰ ਆਧਾਰ ਕਾਰਡ ਜਾਂ ਪੈਨ ਕਾਰਡ ਦੀ ਫ਼ੋਟੋ ਕਾਪੀ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਐੱਸ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ) ਤੇ ਦੋ ਪਾਸਪੋਰਟ ਸਾਈਜ਼ ਫ਼ੋਟੋਆਂ ਨਾਲ ਪੀ.ਐਨ.ਬੀ. ਆਰ.ਸੈਟੀ, ਬੈਕਸਾਈਡ ਓਲਡ ਕੋਰਟ ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਪਿੰਡਾਂ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ 2 ਅਗਸਤ ਨੂੰ ਪੰਡੋਰੀ ਖਜੂਰ ਵਿਖੇ ਬੇਗਮਪੁਰਾ ਪੰਥਕ ਇਕੱਠ ਨੂੰ ਸੰਬੋਧਨ ਕਰਨਗੇ - ਡਾ. ਜੱਖੂ
Ad Position 24
No active advertisement