07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਹਾਇਕ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਨੂੰ ਗਰਿਮਾਪੂਰਨ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਸੁਮਿਤ ਮੁਧ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਮਾਰੋਹ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨਿਰਧਾਰਿਤ ਸਮੇਂ ਅੰਦਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ। ਸਹਾਇਕ ਕਮਿਸ਼ਨਰ ਸੁਮਿਤ ਮੁਧ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ 15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ, ਦੇਸ਼-ਭਗਤੀ ਤੇ ਸਨਮਾਨ ਨਾਲ ਮਨਾਇਆ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਰੇਡ ਦੀਆਂ ਤਿਆਰੀਆਂ, ਸਮਾਰੋਹ ਸਥਾਨ ਦੀ ਸਫ਼ਾਈ, ਸਟੇਜ ਤੇ ਬੈਠਣ ਦੀ ਵਿਵਸਥਾ, ਮਹਿਮਾਨਾਂ ਨੂੰ ਸੱਦਾ, ਵੱਖ-ਵੱਖ ਵਿਭਾਗਾਂ ਦੀਆਂ ਵਿਕਾਸਮੁਖੀ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਸੁਰੱਖਿਆ ਪ੍ਰਬੰਧ, ਆਵਾਜਾਈ ਪ੍ਰਬੰਧ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ, ਬਿਜਲੀ ਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ‘ਚ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ ਅਗਲੀ ਖ਼ਬਰ ਰੱਸਾਕਸ਼ੀ ਮੁਕਾਬਲੇ ’ਚ ਅਜਨੋਹਾ ਸਕੂਲ ਦੀ ਟੀਮ ਨੇ ਮੁੱਖਲਿਆਣਾ ਦੀ ਟੀਮ ਨੂੰ ਹਰਾਇਆ
Ad Position 24
No active advertisement