07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਵਿਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜ਼ੋਨ ਦੇ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਰਡੀਨੇਟਰ (ਸ਼ਹਿਰੀ) ਕੰਚਨ ਦਿਓਲ, ਜ਼ਿਲ੍ਹਾ ਕੋਆਰਡੀਨੇਟਰ (ਪੇਂਡੂ) ਡਾ. ਮੁਕੇਸ਼ ਕਾਂਡਾ, ਵਾਇਸ ਜ਼ਿਲ੍ਹਾ ਕੋਆਰਡੀਨੇਟਰ ਬਲਜੀਤ, ਮਨਜਿੰਦਰ ਸਿੰਘ ਰਿੰਕੂ ਤੇ ਅਸੈਂਬਲੀ ਕੋਆਰਡੀਨੇਟਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਾਂ, ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸ਼ਾਨਦਾਰ ਕੰਮ ਕਰਨ ਵਾਲੀਆਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਅਤੇ ਸਿਹਤ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਨਸ਼ਾ ਮੁਕਤੀ ਐਪ ਰਾਹੀਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਦਿੱਤੇ ਜਾ ਰਹੇ ਫੀਡਬੈਕ ‘ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਜਨਰਲ) ਸੁਮਿਤ ਮੁਧ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ, ਜ਼ਿਲ੍ਹੇ ਦੇ ਸਾਰੇ ਡੀ.ਐਸ.ਪੀ. ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਪੋਸਟ ਗ੍ਰੈਜੂਏਟ ਵਿਭਾਗਾਂ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਸਹਾਇਕ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24
No active advertisement