07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਨੇ ਡੀ.ਸੀ. ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਨੂੰ ਪੇਸ਼ ਆ ਰਹੀਆਂ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸੰਸਥਾ ਨੂੰ 3 ਵਾਰ ਪੱਤਰ ਜਾਰੀ ਕਰਨ ਦੇ ਬਾਵਜੂਦ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਵਾਰਸਾਂ ਵਲੋਂ ਹੋਂਦ ਵਿਚ ਆਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਨੂੰ ਵਾਰ-ਵਾਰ ਅਣਗੌਲਿਆ ਕਰਨ ਤੇ ਦੇਸ਼ ਭਗਤ ਪਰਿਵਾਰਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਵਲੋਂ ਦੇਸ਼ ਭਗਤਾਂ ਦੇ ਵਾਰਸਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਕੀਤੀਆਂ ਜਾਂਦੀਆਂ ਤਾਂ ਸੰਸਥਾ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਦੇਸ਼ ਭਗਤਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ 2 ਅਗਸਤ ਤੱਕ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਸੰਸਥਾ ਸੁਤੰਤਰਤਾ ਦਿਵਸ ਸਮਾਗਮ ‘ਚ ਸਨਮਾਨ ਨਹੀਂ ਲਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਸਮਰਾ, ਸਕੱਤਰ ਰਮੇਸ਼ ਚੰਦ, ਜੋਨ ਪ੍ਰਧਾਨ ਕੁਲਵੰਤ ਸਿੰਘ, ਪ੍ਰੈਸ ਸਕੱਤਰ ਨਰਿੰਦਰ ਸਿੰਘ, ਕਾਰਜਕਾਰੀ ਮੈਂਬਰ ਤਰਸੇਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਵਰਕਰਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ 3 ਨੂੰ ਅਗਲੀ ਖ਼ਬਰ ਡਾਕਟਰ ਸਾਹਿਲ ਪਵਨ ਆਦੀਆ ਦੀ ਬਦਲੀ ਰੱਦ ਕਰਵਾਉਣ ਲਈ ਲੋਕਾਂ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ
Ad Position 24
No active advertisement