07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਿਜਲੀ ਮੁਲਾਜ਼ਮਾਂ ਵਲੋਂ ਵਰ੍ਹਦੇ ਮੀਂਹ ’ਚ ਮੁਕੇਰੀਆਂ ਦੇ ਬਾਜ਼ਾਰਾਂ ਅੰਦਰ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 24-07-2026
ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਸਮੂਹਿਕ ਛੁੱਟੀ ’ਤੇ ਚੱਲ ਰਹੇ ਬਿਜਲੀ ਮੁਲਾਜ਼ਮਾਂ ਵਲੋਂ ਵਰ੍ਹਦੇ ਮੀਂਹ ਵਿਚ ਸ਼ਹਿਰ ਦੇ ਬਾਜ਼ਾਰਾਂ ਅੰਦਰ ਰੋਸ ਮਾਰਚ ਕੀਤਾ ਗਿਆ ਤੇ ਸ਼ਹਿਰ ਦੇ ਮਾਤਾ ਰਾਣੀ ਚੌਂਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਇੰਪਲਾਈਜ਼ ਫੈਡਰੇਸ਼ਨ ਦੇ ਮੰਡਲ ਪ੍ਰਧਾਨ ਜਗਦੀਸ਼ ਸਿੰਘ, ਸਕੱਤਰ ਰਾਜਵੰਤ ਸਿੰਘ ਤੇ ਟੀ.ਐਸ.ਯੂ. ਦੇ ਮੰਡਲ ਪ੍ਰਧਾਨ ਜਗਜੀਤ ਸਿੰਘ ਤੇ ਸੁਰਜੀਤ ਸਿੰਘ ਨੇ ਕੀਤੀ। ਇਸ ਮੌਕੇ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾਈ ਵਿੱਤ ਸਕੱਤਰ ਤਰਲੋਚਨ ਸਿੰਘ ਕੋਲੀਆਂ, ਟੀਐਸਯੂ ਦੇ ਜ਼ੋਨ ਸਹਾਇਕ ਸਕੱਤਰ ਇੰਦਰਜੀਤ ਸਿੰਘ ਅਤੇ ਸਰਕਲ ਦੇ ਮੀਤ ਪ੍ਰਧਾਨ ਮਨਮੋਹਨ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਾਵਰਕਾਮ ਦੇ ਪੈਨਸ਼ਨਰਾਂ ਆਗੂਆਂ ਸ਼ੇਰ ਸਿੰਘ, ਇੰਜੀਨੀਅਰ ਕੁਲਜੀਤ ਸਿੰਘ, ਪਰਮਜੀਤ ਸਿੰਘ ਹਯਾਤਪੁਰ, ਠਾਕੁਰ ਸੁਰਜੀਤ ਸਿੰਘ ਮੁਕੇਰੀਆਂ, ਠਾਕੁਰ ਸਤਵੀਰ ਸਿੰਘ, ਰਾਮ ਸਿੰਘ ਭੰਗਾਲਾ, ਕੁਲਵਿੰਦਰ ਸਿੰਘ ਮੁਕੇਰੀਆਂ, ਉਂਕਾਰ ਸਿੰਘ, ਤਰਲੋਕ ਸਿੰਘ ਕਾਲੂਚਾਂਗ ਅਤੇ ਕਿਸਾਨ ਜਥੇਬੰਦੀਆਂ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਅਕਾਲੀ ਦਲ ਦੇ ਕਿਰਪਾਲ ਸਿੰਘ ਗੇਰਾ ਤੇ ਲਖਵਿੰਦਰ ਟਿੰਮੀ, ਦੋਆਬਾ ਕਿਸਾਨ ਕਮੇਟੀ ਦੇ ਆਗੂ ਅਵਤਾਰ ਸਿੰਘ ਬੌਬੀ ਨੇ ਵੀ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ ਅਤੇ ਮੁਲਾਜ਼ਮ ਮੰਗਾਂ ਦਾ ਸਮਰਥਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨਾਲ ਟਕਰਾਅ ਦੀ ਨੀਤੀ ਅਖ਼ਤਿਆਰ ਕਰ ਰਹੀ ਹੈ, ਜਿਸ ਦਾ ਖ਼ਮਿਆਜ਼ਾ ਪਾਵਰਕਾਮ ਦੇ ਖਪਤਕਾਰ ਭੁਗਤ ਰਹੇ ਹਨ। ਸਰਕਾਰ ਵਲੋਂ ਵੋਟ ਬੈਂਕ ਲਈ ਵੰਡੀਆਂ ਮੁਫ਼ਤ ਰਿਉੜੀਆਂ ਲਈ ਪਾਵਰਕਾਮ ਨੂੰ ਕਰਜ਼ਾ ਚੁੱਕਣਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੜਤਾਲ ਦੌਰਾਨ ਖਪਤਕਾਰਾਂ ਦੀ ਬਿਜਲੀ ਸਪਲਾਈ ਦੀ ਬਹਾਲੀ ’ਚ ਜਬਰੀ ਲਗਾਏ ਮੁਲਾਜ਼ਮਾਂ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਲਈ ਸਬੰਧਿਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਸ ਇਸ ਮੌਕੇ ਇੰਜੀਨੀਅਰ ਚੰਦਰ ਸ਼ੇਖਰ, ਇੰਜੀਨੀਅਰ ਰਾਕੇਸ਼ ਕੁਮਾਰ, ਇੰਜੀਨੀਅਰ ਜਗਮੋਹਨ ਸਿੰਘ, ਇੰਜੀਨੀਅਰ, ਉਪ ਮੰਡਲ ਪ੍ਰਧਾਨ ਮਨਜੀਤ ਸਿੰਘ, ਉਪ ਮੰਡਲ ਪ੍ਰਧਾਨ ਜਗਤਾਰ ਸਿੰਘ, ਉਪ ਮੰਡਲ ਪ੍ਰਧਾਨ ਰਾਮ ਲੁਭਾਇਆ, ਦਿਨੇਸ਼ ਕੁਮਾਰ ਸਕੱਤਰ, ਸਤਨਾਮ ਸਿੰਘ ਕੋਟਲੀ, ਹਰਜਿੰਦਰ ਸਿੰਘ ਧਨੋਆ, ਬਿਕਰਮ ਸਿੰਘ, ਅਮਿੱਤ ਕੁਮਾਰ, ਅਸ਼ੋਕ ਕੁਮਾਰ, ਠਾਕੁਰ ਸੁਰਿੰਦਰ ਸਿੰਘ, ਰਕੇਸ਼ ਕੁਮਾਰ, ਅਮਨਦੀਪ ਸਿੰਘ, ਸੋਹਣ ਸਿੰਘ, ਨਵਿੰਦਰ ਸਿੰਘ, ਦਲੀਪ ਸਿੰਘ, ਪਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ ਬੱਬਲ, ਬਲਕਾਰ ਸਿੰਘ, ਸੁਭਾਸ਼ ਚੰਦਰ, ਸੁਸ਼ੀਲ ਕੁਮਾਰ, ਨਰਿੰਦਰ ਕੁਮਾਰ, ਵਿਜੇ ਕੁਮਾਰ, ਭਜਨ ਸਿੰਘ, ਰਾਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਉਂਕਾਰ ਸਿੰਘ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੀ ਚੈੱਸ ਟੀਮ ਨੇ ਪੰਜਾਬ ਸਕੂਲ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਬਰਸਾਤਾਂ ’ਚ ਅੱਖਾਂ ਦੀ ਸੰਭਾਲ ਬਹੁਤ ਜ਼ਰੂਰੀ - ਡਾ. ਮਨਪ੍ਰੀਤ ਕੌਰ
Ad Position 24