08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਹਾਸਲ ਕੀਤਾ ਦੂਜਾ ਤੇ ਪੰਜਵਾਂ ਸਥਾਨ

Ad Position 21
No active advertisement
ਅਜੀਤ ਡੈਸਕ 24-07-2026
ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਦਾ ਪ੍ਰਮਾਣ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੇ ਐੱਮ.ਏ. ਰਾਜਨੀਤੀ ਸ਼ਾਸਤਰ (ਸਮੈਸਟਰ–ਚੌਥਾ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਕਾਲਜ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਲ ਕੀਤਾ ਜਦਕਿ ਨੇਹਾ ਨੇ 82 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ ਪ੍ਰਾਪਤ ਕਰਕੇ ਕਾਲਜ, ਆਪਣੇ ਮਾਤਾ-ਪਿਤਾ ਤੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਸਫਲਤਾ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਨੇ ਕਾਲਜ ਪ੍ਰਿੰਸੀਪਲ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਮੀਤੂ, ਡਾ. ਦਵਿੰਦਰ ਸਿੰਘ, ਮੈਡਮ ਸੁਨਾਲੀ, ਸਫਲ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਤਾ- ਪਿਤਾ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸੁਸਾਇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ ਅਗਲੀ ਖ਼ਬਰ ਡੋਗਰਾ ਪੈਰਾ ਮੈਡੀਕਲ ਫਾਊਂਡੇਸ਼ਨ ਵਲੋਂ ਨੰਗਲ ਬਿਹਾਲਾਂ ਵਿਖੇ ਸਵੱਛਤਾ ਅਭਿਆਨ ਦੀ ਸ਼ੁਰੂਆਤ
Ad Position 24