08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਵਲ ਸੁਸਾਇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 24-07-2026
ਤਲਵਾੜਾ, 23 ਜੁਲਾਈ (ਐਚ.ਐਸ. ਮਿੱਠੂ)- ਮਹਾਰਾਣਾ ਪ੍ਰਤਾਪ ਚੌਂਕ ਵਿਖੇ ਸਿਵਲ ਸੁਸਾਈਟੀ ਤਲਵਾੜਾ ਨੇ ਦਿੱਲੀ ਅਤੇ ਪੰਜਾਬ ’ਚ ਸੰਘਰਸ਼ ਕਰਦੇ ਵਿਦਿਆਰਥੀਆਂ ਕਰਮਚਾਰੀਆਂ ’ਤੇ ਲਾਠੀਚਾਰਜ ਦੇ ਵਿਰੋਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ। ਮੁਜ਼ਾਹਰੇ ਦੀ ਅਗਵਾਈ ਪ੍ਰਧਾਨ ਬੋਧਰਾਜ ਤੇ ਸ਼ਿਵ ਕੁਮਾਰ ਅਮਰੋਹੀ ਨੇ ਕੀਤੀ ਜਿਸ ਵਿੱਚ ਸਮਾਜਿਕ ਸੰਗਠਨਾਂ ਦੇ ਨੁੰਮਾਇਦੇ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਰਕਾਰ ਤੇ ਉਸਦੇ ਮੰਤਰੀਆਂ ਤੇ ਵਿਧਾਇਕਾਂ ਦੇ ਦੋਹਰੇ ਕਿਰਦਾਰ ’ਤੇ ਤਨਜ਼ ਕੱਸਦਿਆਂ ਸਾਬਕਾ ਸਰਪੰਚ ਨਵਲ ਕਿਸ਼ੋਰ ਮਹਿਤਾ ਤੇ ਦੀਪਕ ਠਾਕੁਰ, ਸਵਿਤਾ ਸ਼ਰਮਾ, ਜਸਵੀਰ ਤਲਵਾੜਾ, ਰਾਜੀਵ ਸ਼ਰਮਾ, ਵਰਿੰਦਰ ਵਿੱਕੀ, ਸੁਨੀਤਾ ਦੇਵੀ, ਸ਼ਾਮ ਲਾਲ, ਕੁੰਦਨ ਸਿੰਘ, ਯੁਗਰਾਜ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ ’ਤੇ ਸੰਘਰਸ਼ ਕਰਦੀਆਂ ਧਿਰਾਂ ਦੀ ਗੱਲ ਸੁਣਨ ਤੋਂ ਆਕੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਕੋਲ ਜੰਤਰ ਮੰਤਰ ਵਿਖੇ ਜਾਣ ’ਤੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਦੀ ਗੱਲ ਸੁਣਨ ਦਾ ਸਮਾਂ ਤਾਂ ਹੈ ਪਰ ਸੂਬੇ ’ਚ ਹੜਤਾਲਾਂ ਕਰ ਰਹੇ ਕੱਚੇ ਕਾਮਿਆਂ, ਨੌਕਰੀਓਂ ਕੱਢੇ ਮਨਰੇਗਾ ਕਰਮਚਾਰੀਆਂ, ਸਫ਼ਾਈ ਸੇਵਕਾਂ ਆਦਿ ਸੰਘਰਸ਼ ਕਰ ਰਹੀਆਂ ਧਿਰਾਂ ਨਾਲ ਮੀਟਿੰਗ ਕਰਨ ਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਸਮਾਂ ਨਹੀਂ ਹੈ। ਉਪਰੰਤ ਮੁਜ਼ਾਹਰਾਕਾਰੀਆਂ ਨੇ ਮਹਾਰਾਣਾ ਪ੍ਰਤਾਪ ਚੌਕ ’ਤੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲ ਫੂਕ ਕੇ ਨਾਅਰੇਬਾ਼ਜ਼ੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਪਿੱਪਲਾਂਵਾਲਾ ਸਕੂਲ ’ਚ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਹਾਸਲ ਕੀਤਾ ਦੂਜਾ ਤੇ ਪੰਜਵਾਂ ਸਥਾਨ
Ad Position 24