08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਧਾਇਕ ਜਿੰਪਾ ਨੇ ਪਿੱਪਲਾਂਵਾਲਾ ਸਕੂਲ ’ਚ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 24-07-2026
ਹੁਸ਼ਿਆਰਪੁਰ, 23 ਜੁਲਾਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਵਿਖੇ ਕਰਵਾਏ ਇੱਕ ਪ੍ਰੋਗਰਾਮ ਦੌਰਾਨ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਅੱਜ ਪੰਜਾਬ ਪੂਰੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਆਪਕ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਬਿਹਤਰ ਫਰਨੀਚਰ, ਸਾਫ਼-ਸੁਥਰਾ ਵਾਤਾਵਰਣ ਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਜਿਸ ਕਾਰਨ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸ਼ਾਨਦਾਰ ਵਿਦਿਅਕ ਮਾਹੌਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰੇਕ ਬੱਚੇ ਨੂੰ ਮਿਆਰੀ ਤੇ ਬਰਾਬਰ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਵੈਸ਼ਾਲੀ ਚੱਢਾ, ਦੀਪਕ ਵਸ਼ਿਸ਼ਟ, ਕੌਂਸਲਰ ਜਸਵੰਤ ਰਾਏ, ਕੌਂਸਲਰ ਰਾਜ ਰਾਣੀ, ਯੂਥ ਕੋਆਰਡੀਨੇਟਰ ਪ੍ਰਿਤਪਾਲ, ਲਖਬੀਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਧਰਤੀ ਹੇਠਲਾ ਤੇ ਦਰਿਆਵਾਂ ਦਾ ਪਾਣੀ ਗੰਧਲਾ ਹੋਣ ਕਾਰਨ ਕੈਂਸਰ ਤੇ ਕਾਲਾ ਪੀਲੀਆ ਵਧ ਰਿਹੈ - ਮਾਂਗਟ ਅਗਲੀ ਖ਼ਬਰ ਸਿਵਲ ਸੁਸਾਇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ
Ad Position 24