06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਚ ਨਵੇਂ ਅਕਾਦਮਿਕ ਸੈਸ਼ਨ ਦਾ ਆਰੰਭ

Ad Position 21
No active advertisement
ਅਜੀਤ ਡੈਸਕ 25-07-2026
ਦਸੂਹਾ, 24 ਜੁਲਾਈ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਨਵੇਂ ਅਕਾਦਮਿਕ ਸੈਸ਼ਨ ਦਾ ਆਰੰਭ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਵਿੱਤਰ ਹਵਨ ਕਰਕੇ ਕੀਤਾ ਗਿਆ। ਇਸ ਪਵਿੱਤਰ ਹਵਨ ਵਿਚ ਰਮੇਸ਼ ਸ਼ਰਮਾ, ਪ੍ਰਿੰਸੀਪਲ ਸਵਤੰਤਰ ਕੁਮਾਰ ਚੋਪੜਾ, ਪ੍ਰਿੰਸੀਪਲ ਜੇ.ਪੀ ਚੌਹਾਨ, ਅਸ਼ੋਕ ਨੰਦਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਪਵਿੱਤਰ ਹਵਨ ਉਪਰੰਤ ਆਏ ਹੋਏ ਮਹਿਮਾਨਾਂ ਤੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਕਾਲਜ ਦੀ ਅਮੀਰ ਪਰੰਪਰਾ ਤੇ ਵਿਰਾਸਤ ਤੋਂ ਜਾਣੂੰ ਕਰਵਾਇਆ ਤੇ ਪਿਛਲੇ ਸਮੇਂ ਵਿਚ ਕਾਲਜ ਦੁਆਰਾ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਸੰਖੇਪ ਵਿਚ ਚਰਚਾ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਸਵਤੰਤਰ ਚੋਪੜਾ ਨੇ ਕਿਹਾ ਕਿ ਸੱਚੀ ਨਿਸ਼ਠਾ ਨਾਲ ਅਸੀਂ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ ਹਾਂ। ਪ੍ਰਿੰਸੀਪਲ ਜੇ.ਪੀ. ਚੌਹਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਲਜ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ। ਇੱਥੋਂ ਪੜ੍ਹੇ ਵਿਦਿਆਰਥੀ ਦੇਸ਼ ਵਿਦੇਸ਼ ਵਿਚ ਆਪਣੇ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ ਤੇ ਸਾਨੂੰ ਵੀ ਇਸ ਲੜੀ ਨੂੰ ਹੋਰ ਲੰਬੇਰਾ ਕਰਨ ਲਈ ਆਪਣੇ ਯਤਨ ਕਰਦੇ ਰਹਿਣਾ ਚਾਹੀਦਾ ਹੈ। ਡੀਨ ਪ੍ਰੀਖਿਆਵਾਂ ਮੈਡਮ ਹਰਜੀਤ ਕੌਰ ਨੇ ਨਵੇਂ ਅਕਾਦਮਿਕ ਵਰ੍ਹੇ ਵਿਚ ਵਿਦਿਆਰਥੀਆਂ ਨੂੰ ਡਟ ਕੇ ਮਿਹਨਤ ਕਰਨ ਤੇ ਯੂਨੀਵਰਸਿਟੀ ਪੱਧਰ ’ਤੇ ਨਾਮਣਾ ਖੱਟਣ ਲਈ ਪ੍ਰੇਰਿਤ ਕੀਤਾ। ਸਟਾਫ਼ ਸੈਕਟਰੀ ਡਾਕਟਰ ਦੀਪਕ ਕੁਮਾਰ ਵਲੋਂ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਯੁਵਾ ਜ਼ਿਲ੍ਹਾ ਪ੍ਰਧਾਨ ਸਪਰਾ ਦੀ ਅਗਵਾਈ ਹੇਠ ਭਾਜਪਾ ਮਜ਼ਬੂਤ ਹੋਵੇਗੀ - ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਤੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਾਵੇ-ਕਾਂਗਰਸੀ ਆਗੂ
Ad Position 24
No active advertisement