06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਯੁਵਾ ਜ਼ਿਲ੍ਹਾ ਪ੍ਰਧਾਨ ਸਪਰਾ ਦੀ ਅਗਵਾਈ ਹੇਠ ਭਾਜਪਾ ਮਜ਼ਬੂਤ ਹੋਵੇਗੀ - ਸ਼ੰਭੂ ਨਾਥ ਭਾਰਤੀ

Ad Position 21
No active advertisement
ਅਜੀਤ ਡੈਸਕ 25-07-2026
ਮੁਕੇਰੀਆਂ, 24 ਜੁਲਾਈ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਦੇ ਯੁਵਾ ਆਗੂ ਅਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਯੋਗੇਸ਼ ਸਪਰਾ ਦਾ ਅੱਜ ਮੁਕੇਰੀਆਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ਼ੰਭੂ ਨਾਥ ਭਾਰਤੀ ਨੇ ਕਿਹਾ ਕਿ ਯੋਗੇਸ਼ ਸਪਰਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ, ਖ਼ਾਸ ਕਰਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪੈਦਾ ਕੀਤਾ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਯੋਗੇਸ਼ ਸਪਰਾ ਦੀ ਅਗਵਾਈ ਹੇਠ ਪਾਰਟੀ ਸੰਗਠਨਾਤਮਕ ਤੌਰ ’ਤੇ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਭਾਜਪਾ ਵਰਕਰਾਂ ਸਮੇਤ ਕਮੇਟੀ ਮੈਂਬਰ ਰਮੇਸ਼ ਚੰਦਰ, ਸਾਬਕਾ ਓ.ਬੀ.ਸੀ ਮੰਡਲ ਪ੍ਰਧਾਨ ਭੁਪਿੰਦਰ ਸਿੰਘ ‘ਬੌਬੀ’, ਸ਼ਕਤੀ ਕੇਂਦਰ ਦੇ ਪ੍ਰਧਾਨ ਬ੍ਰਿਜਨੰਦਨ ਸ਼ਰਮਾ, ਸੰਤੋਸ਼ ਮਿਸ਼ਰਾ, ਹਰਿਕ੍ਰਿਸ਼ਨ ਭਾਰਦਵਾਜ, ਵਿਵੇਕਾਨੰਦ ਝਾਅ, ਸੌਰਵ ਕੁਮਾਰ, ਪੰਕਜ ਮਿਸ਼ਰਾ, ਰਾਘਵ, ਸਪਨਾ ਦੇਵੀ, ਆਰਤੀ ਸ਼ਰਮਾ, ਕੁਲਵਿੰਦਰ ਕੌਰ, ਕਮਲੇਸ਼ ਗੀਤਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ - ਵਿਧਾਇਕ ਘੁੰਮਣ ਮੌਜੂ... ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਚ ਨਵੇਂ ਅਕਾਦਮਿਕ ਸੈਸ਼ਨ ਦਾ ਆਰੰਭ
Ad Position 24
No active advertisement