06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਗਵਾਨ ਵਾਲਮੀਕਿ ਸ਼ਕਤੀ ਸੈਨਾ ਪੰਜਾਬ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 25-07-2026
ਟਾਂਡਾ ਉੜਮੁੜ, 24 ਜੁਲਾਈ (ਭਗਵਾਨ ਸਿੰਘ ਸੈਣੀ)- ਭਗਵਾਨ ਵਾਲਮੀਕਿ ਸ਼ਕਤੀ ਸੇਨਾ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਅਜੇ ਕੁਮਾਰ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬਰਨਾਲਾ ਵਿਖੇ ਕੱਚੇ ਸਫ਼ਾਈ ਸੇਵਕਾਂ ’ਤੇ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਗਹਿਰਾ ਰੋਸ ਪ੍ਰਗਟਾਇਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਜੇ ਕੁਮਾਰ ਐਡਵੋਕੇਟ ਨੇ ਕਿਹਾ ਕਿ ਬੀਤੇ ਦਿਨੀਂ ਬਰਨਾਲਾ ਵਿਚ ਕੱਚੇ ਸਫ਼ਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਪਰ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਉਨ੍ਹਾਂ ’ਤੇ ਕਥਿਤ ਤੌਰ ’ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਵੀ ਮਰਦ ਪੁਲਿਸ ਕਰਮਚਾਰੀਆਂ ਵੱਲੋਂ ਦੁਰਵਿਵਹਾਰ ਅਤੇ ਕੁੱਟਮਾਰ ਕੀਤੀ ਗਈ, ਜੋ ਬਹੁਤ ਹੀ ਨਿੰਦਣਯੋਗ ਤੇ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਭੈਣਾਂ ਅਤੇ ਵੀਰਾਂ ਨਾਲ ਹੋਏ ਇਸ ਕਥਿਤ ਅਣਮਨੁੱਖੀ ਵਿਵਹਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜੇ ਕੁਮਾਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਸ਼ਕਤੀ ਸੇਨਾ ਪੰਜਾਬ ਹਰ ਹਾਲਤ ਵਿਚ ਸਫ਼ਾਈ ਕਰਮਚਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾਣ ਵਾਲੇ ਹਰ ਲੋਕਤੰਤਰੀ ਸੰਘਰਸ਼ ਦਾ ਸੂਬਾ ਭਰ ਵਿਚ ਡਟ ਕੇ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਸਵੀਕਾਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸਮਾਜ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਮੀਟਿੰਗ ਵਿਚ ਐਡਵੋਕੇਟ ਰਾਜਨ ਥਾਪਰ ਸੂਬਾ ਜਨਰਲ ਸਕੱਤਰ, ਰਾਕੇਸ਼ ਕੁਮਾਰ ਰੌਕੀ ਸੂਬਾ ਸਕੱਤਰ, ਮਨਦੀਪ ਕੁਮਾਰ ਮੰਨਾ ਜ਼ਿਲ੍ਹਾ ਪ੍ਰਧਾਨ, ਜਗਤਾਰ ਸਿੰਘ ਲੱਡੂ ਜ਼ਿਲ੍ਹਾ ਦਿਹਾਤੀ ਪ੍ਰਧਾਨ, ਲੱਕੀ ਜਾਜਾ ਜ਼ਿਲ੍ਹਾ ਉਪ ਪ੍ਰਧਾਨ, ਸਰਪੰਚ ਗੁਰਜੀਤ ਸਿੰਘ, ਹਰਮਿੰਦਰ ਸਿੰਘ ਸਾਬੀ, ਰਜਿੰਦਰ ਕੁਮਾਰ, ਗਗਨਦੀਪ ਸਿੰਘ, ਅਮਨ ਜਾਜਾ, ਅੰਕੁਸ਼ ਕੁਮਾਰ, ਸੰਨੀ ਹਰਸੀ ਪਿੰਡ, ਸੰਦੀਪ ਸਿੰਘ, ਅਨਿਕੇਤ ਰੱਤੀ, ਗੋਪੀ ਢਡਿਆਲਾ, ਸੁਖਵਿੰਦਰ ਸੁੱਖੀ, ਸੁਖਦੇਵ ਸਿੰਘ, ਪਿੰਟੂ, ਸਾਹਿਲ ਕੁਮਾਰ, ਵਰਿੰਦਰ ਸਿੰਘ, ਰੋਹਿਤ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ 28 ਤੋਂ- ਡਾ. ਪਲਵਿੰਦਰ ਸਿੰਘ ਅਗਲੀ ਖ਼ਬਰ ਸੀਰੇ ਦਾ ਭਰਿਆ ਟੈਂਕਰ ਪਲਟਿਆ
Ad Position 24
No active advertisement