06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੌਜਵਾਨ ਦੀ ਮੌਤ ਸੰਬੰਧੀ ਮਾਮਲੇ ’ਚ ਪਰਿਵਾਰ ਵਲੋਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 26-07-2026

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੇ ਨਸ਼ਾ ਛੁਡਾਊ ਕੇਂਦਰ ਤੋਂ ਡਿਊਟੀ ਕਰਕੇ ਵਾਪਸ ਹੁਸ਼ਿਆਰਪੁਰ ਪਹੁੰਚੇ ਇਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਦੀ ਪੁਲਿਸ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਭਰਾ ਦੀ ਭੇਦਭਰੀ ਹਾਲਤ ‘ਚ ਹੋਈ ਮੌਤ ਨੂੰ ਕਤਲ ਕਰਾਰ ਦਿੰਦਿਆਂ ਕਥਿਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅੱਜ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਕਾਸ਼ ਸ਼ਰਮਾ ਪੁੱਤਰ ਰਾਮ ਅਵਤਾਰ ਵਾਸੀ ਡਾਨਸੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਸ ਦਾ ਛੋਟਾ ਭਰਾ ਅਸ਼ੋਕ ਕੁਮਾਰ ਊਨਾ ਦੇ ਇਕ ਨਸ਼ਾ ਛੁਡਾਊ ਕੇਂਦਰ ‘ਚ ਕੰਮ ਕਰਦਾ ਸੀ ਅਤੇ ਥੋੜ੍ਹੇ-ਥੋੜ੍ਹੇ ਅੰਤਰਾਲ ਦੇ ਬਾਅਦ ਉਹ ਪਿੰਡ ਆਉਂਦਾ ਸੀ। ਉਸ ਨੇ ਦੱਸਿਆ ਕਿ 20 ਜੁਲਾਈ ਦੀ ਸ਼ਾਮ ਉਸ ਦੇ ਭਰਾ ਆਕਾਸ਼ ਨੇ ਊਨਾ ਤੋਂ ਤੁਰਨ ਲੱਗੇ ਫ਼ੋਨ ਕੀਤਾ ਕਿ ਉਹ ਆ ਰਿਹਾ ਹੈ। ਉਸ ਤੋਂ ਬਾਅਦ ਦੇਰ ਰਾਤ ਤੱਕ ਜਦੋਂ ਉਸ ਦਾ ਕੁੱਝ ਵੀ ਪਤਾ ਨਾ ਲੱਗਾ ਤਾਂ ਉਨ੍ਹਾਂ ਉਸ ਦੇ ਹੁਸ਼ਿਆਰਪੁਰ ਦੇ ਇਕ ਦੋਸਤ ਨੀਰਜ ਉਰਫ਼ ਬੱਬੂ ਜੋ ਨਸ਼ਾ ਕਰਨ ਦਾ ਆਦੀ ਸੀ ਅਤੇ ਊਨਾ ਵਿਖੇ ਹੀ ਇਲਾਜ ਕਰਵਾ ਕੇ ਆਇਆ ਸੀ, ਦਾ ਫ਼ੋਨ ਆਇਆ ਕਿ ਅਸ਼ੋਕ ਉਸ ਕੋਲ ਆਇਆ ਅਤੇ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਘਬਰਾ ਕੇ ਨੀਰਜ ਦੇ ਘਰ ਪਹੁੰਚੇ ਤਾਂ ਉਨ੍ਹਾਂ ਦਾ ਭਰਾ ਉੱਥੇ ਨਹੀਂ ਸੀ। ਉਨ੍ਹਾਂ ਫ਼ੋਨ ‘ਤੇ ਵੀ ਆਪਣੇ ਭਰਾ ਨੂੰ ਵਾਰ-ਵਾਰ ਫ਼ੋਨ ਕੀਤੇ ਪਰ ਉਸ ਨੇ ਫ਼ੋਨ ਨਾ ਚੁੱਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਤੁਰੰਤ ਥਾਣਾ ਸਿਟੀ ਵੀ ਸ਼ਿਕਾਇਤ ਦਰਜ ਕਰਵਾਈ ਪਰ ਪੁਲਿਸ ਨੇ ਉਨ੍ਹਾਂ ਦਾ ਕੋਈ ਵੀ ਸਾਥ ਨਾ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਆਪਣੇ ਭਰਾ ਨੂੰ ਰਾਤ ਇੱਕ ਵਜੇ ਤੱਕ ਲੱਭਦੇ ਰਹੇ ਪਰ ਉਨ੍ਹਾਂ ਦੇ ਭਰਾ ਦਾ ਕੁੱਝ ਵੀ ਪਤਾ ਨਾ ਲੱਗਾ। ਉਨ੍ਹਾਂ ਦੱਸਿਆ ਕਿ ਫਿਰ ਉਹ ਨੀਰਜ ਦੇ ਇਕ ਰਿਸ਼ਤੇਦਾਰ ਨੂੰ ਫੜ੍ਹ ਕੇ ਨਾਲ ਥਾਣੇ ਲੈ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਜੋਰ ਪਾਉਣ ‘ਤੇ ਭਾਲ ਕਰਨ ‘ਤੇ ਪਤਾ ਲੱਗਾ ਕਿ ਅਸ਼ੋਕ ਰਵੀਦਾਸ ਨਗਰ ਵਿਖੇ ਡਿੱਗਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਉਹ ਉਸ ਨੂੰ ਚੁੱਕ ਕੇ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸ ਦੇ ਭਰਾ ਦੇ ਮੂੰਹ ਵਿਚੋਂ ਖ਼ੂਨ ਨਿਕਲ ਰਿਹਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਭਰਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਸਬੰਧਿਤ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਆਕਾਸ਼ ਅਤੇ ਨੀਰਜ ਦੋਨੋ ਨਸ਼ਾ ਕਰਨ ਦੇ ਆਦੀ ਸਨ ਅਤੇ ਉਨ੍ਹਾਂ ਦੇ ਨਸ਼ਾ ਛੁਡਾਊ ਕੇਂਦਰ ਤੋਂ ਆਏ ਸਨ। 20 -21 ਦੀ ਦਰਮਿਆਨੀ ਰਾਤ ਨੂੰ ਆਕਾਸ਼ ਦੀ ਲਾਸ਼ ਮਿਲੀ ਸੀ ਅਤੇ ਪੁਲਿਸ ਨੇ ਪਰਿਵਾਰ ਦੇ ਕਹਿਣ ‘ਤੇ ਹੀ 174 ਦੀ ਕਾਰਵਾਈ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਗਲੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਦਾਖਾ ਸਬ ਡਵੀਜ਼ਨ ਪੱਧਰੀ ਖੁੱਲ੍ਹੀ ਬਹਿਸ ਕੈਂਪ ’ਚ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸ਼ੰਟੀ ਨੇ ਹਿੱਸਾ ਲਿਆ ਅਗਲੀ ਖ਼ਬਰ ਪੰਜ ਦਿਨਾਂ ਤੋਂ ਬਿਜਲੀ ਨਾ ਆਉਣ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਚੱਕਾ ਜਾਮ
Ad Position 24
No active advertisement