06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 26-07-2026

ਟਾਂਡਾ ਉੜਮੁੜ, 25 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਵਲੋਂ ਵੱਖ-ਵੱਖ ਬਰਾਦਰੀਆਂ ਦੇ ਵੈੱਲਫੇਅਰ ਬੋਰਡਾਂ ਲਈ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਦਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਜਾ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਾਈਕਮਾਂਡ ਨੇ ਵੱਖ-ਵੱਖ ਬਰਾਦਰੀਆਂ ਨੂੰ ਯੋਗ ਨੁਮਾਇੰਦਗੀ ਦੇ ਕੇ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸ਼ਲਾਘਾਯੋਗ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੋਵੇਗਾ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚੇਗਾ। ਵਿਧਾਇਕ ਰਾਜਾ ਨੇ ਕਿਹਾ ਕਿ ਨਵ-ਨਿਯੁਕਤ ਚੇਅਰਮੈਨ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਨਵ-ਨਿਯੁਕਤ ਚੇਅਰਮੈਨਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਵਿਸ਼ਵਾਸ ’ਤੇ ਖਰਾ ਉੱਤਰਦੇ ਹੋਏ ਉਹ ਲੋਕਾਂ ਦੀ ਸੇਵਾ ਨੂੰ ਪਹਿਲ ਦੇਣਗੇ ਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੰਗਠਨ ਇੰਚਾਰਜ ਕੇਸ਼ਵ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਅਤੇ ਵੱਖ-ਵੱਖ ਬਰਾਦਰੀਆਂ ਦੇ ਨੁਮਾਇੰਦੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ - ਗੇਰਾ, ਟਿੰਮੀ ਅਗਲੀ ਖ਼ਬਰ ਪਿੰਡ ਕਲੋਆ ’ਚ ਸਾਬਕਾ ਮੰਤਰੀ ਗਿਲਜੀਆਂ ਨੇ ਕੀਤਾ ਪਿੰਡ ਵਾਸੀਆਂ ਨੂੰ ਲਾਮਬੱਧ
Ad Position 24
No active advertisement