12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਾਰਗਿਲ ਦੇ ਵੀਰ ਸ਼ਹੀਦਾਂ ਦਾ ਬਲੀਦਾਨ ਦੇਸ਼ ਵਾਸੀਆਂ ਲਈ ਪ੍ਰੇਰਨਾਸਰੋਤ : ਬ੍ਰਹਮ ਸ਼ੰਕਰ ਜਿੰਪਾ

Ad Position 21
No active advertisement
ਅਜੀਤ ਡੈਸਕ 27-07-2026

ਵਿਧਾਇਕ ਨੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਹੁਸ਼ਿਆਰਪੁਰ, 26 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਾਰਗਿਲ ਵਿਜੇ ਦਿਵਸ ਦੇ ਮੌਕੇ ’ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਸ਼ਹੀਦੀ ਸਮਾਰਕ ਵਿਖੇ ਪਹੁੰਚ ਕੇ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਵੀਰ ਜਵਾਨਾਂ ਦੇ ਸਾਹਸ, ਬਹਾਦਰੀ ਅਤੇ ਬਲੀਦਾਨ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਜਿੰਪਾ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਸਿਰਫ਼ ਇੱਕ ਇਤਿਹਾਸਕ ਜਿੱਤ ਦਾ ਪ੍ਰਤੀਕ ਨਹੀਂ, ਸਗੋਂ ਇਹ ਭਾਰਤੀ ਫ਼ੌਜ ਦੇ ਬੇਮਿਸਾਲ ਕੁਰਬਾਨੀ, ਦ੍ਰਿੜ੍ਹ ਸੰਕਲਪ ਅਤੇ ਰਾਸ਼ਟਰ ਭਗਤੀ ਦਾ ਗੌਰਵਮਈ ਅਧਿਆਇ ਹੈ। ਸਾਲ 1999 ਵਿਚ ਭਾਰਤੀ ਜਵਾਨਾਂ ਨੇ ਬੇਹੱਦ ਮੁਸ਼ਕਲ ਹਾਲਤਾਂ ਵਿਚ ਦੁਸ਼ਮਣ ਨੂੰ ਮਾਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕੀਤੀ ਅਤੇ ਪੂਰੀ ਦੁਨੀਆ ਅੱਗੇ ਭਾਰਤੀ ਫ਼ੌਜ ਦੀ ਬਹਾਦਰੀ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੀਰ ਜਵਾਨਾਂ ਦੇ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੀ ਕਈ ਸਪੂਤਾਂ ਨੇ ਕਾਰਗਿਲ ਯੁੱਧ ਵਿਚ ਆਪਣੇ ਪ੍ਰਾਣਾਂ ਦਾ ਬਲੀਦਾਨ ਦੇ ਕੇ ਰਾਸ਼ਟਰ ਦਾ ਮਾਣ ਵਧਾਇਆ। ਇਸ ਮੌਕੇ ਹਾਜ਼ਰ ਸਾਰੇ ਲੋਕਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣ ਦਾ ਸੰਕਲਪ ਵੀ ਲਿਆ। ਇਸ ਮੌਕੇ ਕੌਂਸਲਰ ਪ੍ਰਵੀਣ ਸੈਣੀ, ਮੋਹਨ ਲਾਲ ਪਹਿਲਵਾਨ, ਬਹਾਦੁਰ ਸਿੰਘ ਸੁਨੇਤ, ਮਨਜੀਤ ਸਿੰਘ, ਪ੍ਰਦੀਪ ਸੈਣੀ, ਸੰਜੇ ਸ਼ਰਮਾ, ਸਤਪਾਲ, ਜਸਵੰਤ ਰਾਏ, ਜਸਬੀਰ ਸਿੰਘ ਕੋਚ, ਹਰਬਿੰਦਰ ਸਿੰਘ ਹੈਰੀ, ਮਦਨ ਲਾਲ, ਸੁਜਾਤਾ ਬਰਜਾਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਨੇ ਵਿਦਿਆਰਥੀਆਂ ਦੇ ਸੰਘਰਸ਼ ਅਤੇ ਸ਼ਹੀਦੀ ਨੂੰ ਸਮਰਪਿਤ ਕੱਢਿਆ ਮਾਰਚ ਅਗਲੀ ਖ਼ਬਰ ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਹਿਲਾ ਗੁਰਮਤਿ ਸਮਾਗਮ ਮੁਕੇਰੀਆਂ ਤੋਂ ਆਰੰਭ
Ad Position 24