ਦਸੂਹਾ, 26 ਜੁਲਾਈ (ਭੁੱਲਰ)- ਜਗਦੀਸ਼ ਚੰਦਰ ਡੀ. ਏ. ਵੀ. ਕਾਲਜ ਦਸੂਹਾ ਵਿਖੇ ਨਵ ਨਿਯੁਕਤ ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਕਾਰਜਕਾਰੀ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਮੌਕੇ ਪ੍ਰੋ. ਮਹਾਜਨ ਅਤੇ ਰਜਿਸਟਰਾਰ ਡਾ. ਸੀਤਲ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਨੇ ਡਾ. ਭਾਨੂੰ ਗੁਪਤਾ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਕਾਲਜ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਕਾਲਜ ਦੀ ਬਿਹਤਰੀ ਲਈ ਉਹ ਦਿਨ ਰਾਤ ਇੱਕ ਕਰਨਗੇ। ਡਾ. ਭਾਨੂੰ ਗੁਪਤਾ ਨੇ 2005 ਤੋਂ 2018 ਤੱਕ ਅਸਿਸਟੈਂਟ ਪ੍ਰੋਫੈਸਰ ਅਤੇ ਉਸ ਤੋਂ ਬਾਅਦ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਪਿਛਲੇ ਦੋ ਦਹਾਕਿਆਂ ਦੌਰਾਨ ਗਣਿਤ ਦੇ ਖੇਤਰ ਵਿਚ ਕਈ ਖੋਜ ਕਾਰਜ ਕੀਤੇ ਹਨ ਅਤੇ ਉਨ੍ਹਾਂ ਦੇ ਰਿਸਰਚ ਪੇਪਰ ਤੇ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਨ੍ਹਾਂ ਨੇ ਆਈ ਕਿਊ ਏ. ਸੀ. ਅਤੇ ਐੱਨ. ਈ. ਪੀ. ਦੇ ਕੋਆਰਡੀਨੇਟਰ, ਐੱਨ ਸੀ ਸੀ ਅਫ਼ਸਰ ਤੇ ਕਾਲਜ ਰਜਿਸਟਰਾਰ ਵਜੋਂ ਵੀ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ।
ਡੀ. ਏ. ਵੀ. ਕਾਲਜ ਦਸੂਹਾ ਵਿਖੇ ਡਾਕਟਰ ਭਾਨੂੰ ਗੁਪਤਾ ਪ੍ਰਿੰਸੀਪਲ ਨਿਯੁਕਤ
ਅਜੀਤ ਡੈਸਕ
27-07-2026