11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਚੋਰਾਂ ਵਲੋਂ ਦੁਕਾਨ ’ਚੋਂ ਲੱਖਾਂ ਦਾ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 27-07-2026

ਹੁਸ਼ਿਆਰਪੁਰ, 26 ਜੁਲਾਈ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਦੇ ਐੱਸ.ਡੀ.ਐਮ ਚੌਂਕ ਦੇ ਨਜ਼ਦੀਕ ਸਥਿਤ ਸ਼ਾਰਦਾ ਲਾਈਟ ਐਂਡ ਸਾਊਂਡ ਸਰਵਿਸ ’ਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ ਅੱਜ ਸਵੇਰੇ ਇੱਕ ਫ਼ੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਇਸ ਤੋਂ ਬਾਅਦ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰੋਂ ਸਮਾਨ ਗ਼ਾਇਬ ਸੀ। ਉਨ੍ਹਾਂ ਦੱਸਿਆ ਕਿ ਚੋਰ ਦੁਕਾਨ ’ਚੋਂ ਪੱਖਿਆਂ ਦੀਆਂ ਮੋਟਰਾਂ, ਤਾਰਾਂ, ਲੀਡਾਂ ਅਤੇ ਹੋਰ ਕੀਮਤੀ ਸਮਾਨ ਲੈ ਗਏ। ਇਸ ਚੋਰੀ ਕਾਰਨ ਉਸ ਦਾ ਲਗਭਗ ਇਕ ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਤੁਰੰਤ ਸਿਟੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਵਿਚ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਖੈਰੜ ਹਵੇਲੀ ’ਚੋਂ ਕਿਸਾਨ ਦੀਆਂ ਮੱਝਾਂ ਚੋਰੀ ਅਗਲੀ ਖ਼ਬਰ ਸਰਕਾਰੀ ਸਕੂਲ ਬੱਸੀ ਕਲਾਂ ’ਚ 20 ਅਧਿਆਪਕਾਂ ਦੀਆਂ ਪੋਸਟਾਂ ਖ਼ਾਲੀ - ਧੀਮਾਨ
Ad Position 24