11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਕਾਰਗਿਲ ਵਿਜੇ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-07-2026

ਅੱਡਾ ਸਰਾਂ , 26 ਜੁਲਾਈ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਨੋਵਾਲ ਵੈਦ ਵਿਖੇ ਪ੍ਰਿੰ. ਹਰਜੀਤ ਸਿੰਘ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ 1999 ਦੇ ਕਾਰਗਿਲ ਯੁੱਧ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਦੇਸ਼ ਭਗਤੀ ਭਰਪੂਰ ਸਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ। ਸਮਾਗਮ ਦਾ ਮੁੱਖ ਆਕਰਸ਼ਨ ਕੈਪਟਨ ਵਿਕਰਮ ਬਤਰਾ ਦੇ ਜੀਵਨ ’ਤੇ ਆਧਾਰਿਤ ਨਾਟਕ ਸੀ। ਇਸ ਮੌਕੇ ਐਨ .ਸੀ.ਸੀ. ਦੇ ਸੂਬੇਦਾਰ ਪਰਮਵੀਰ ਸਿੰਘ , ਹਵਲਦਾਰ ਰਾਕੇਸ਼ , ਗੁਰਮੀਤ ਸਿੰਘ ਅਤੇ ਮੈਨੇਜਮੈਂਟ ਮੈਂਬਰ ਮੋਹਨ ਰੂਪ ਰਾਏ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਤਰਸੇਮ ਸਿੰਘ, ਵਾਈਸ ਪ੍ਰਧਾਨ ਬਲਬੀਰ ਸਿੰਘ, ਸਕੱਤਰ ਸੁਰਿੰਦਰ ਪਾਲ ਸਿੰਘ, ਮੈਂਬਰ . ਜੇ. ਐੱਸ . ਸੰਧੂ ਅਤੇ ਸ. ਰਾਜਿੰਦਰ ਢਿੱਲੋਂ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀਆਂ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ। ਇਹ ਸਮਾਗਮ ਵਿਦਿਆਰਥੀਆਂ ਵਿਚ ਦੇਸ਼-ਭਗਤੀ, ਏਕਤਾ, ਅਨੁਸ਼ਾਸਨ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿਚ ਸਫਲ ਰਿਹਾ।

Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਨੋਦ ਸਿੰਘ ਸੰਘਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਤਲਵਾੜਾ ਟਾਊਨਸ਼ਿਪ ਦੀਆਂ ਸੜਕਾਂ ’ਤੇ ਅਵਾਰਾ ਪਸ਼ੂਆਂ ਦੀ ਦਹਿਸ਼ਤ, ਮੋਟਰਸਾਈਕਲ ਸਵਾਰ ਜ਼ਖਮੀ
Ad Position 24