ਰਾਮਗੜ੍ਹ ਸੀਕਰੀ, 26 ਜੁਲਾਈ (ਕਟੋਚ)- ਤਲਵਾੜਾ ਨਾਲ ਸਬੰਧਿਤ ਸਾਬਕਾ ਸੈਨਿਕ ਜਯੋਤੀ ਸ਼ਰਮਾ ਨੂੰ ਕਾਰਗਿਲ ਦਿਵਸ ਤੇ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਸਰਕਾਰ ਵਲੋਂ ਭਾਰਤੀ ਸੇਨਾ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸਾਬਕਾ ਸੈਨਿਕ ਜਯੋਤੀ ਸ਼ਰਮਾ ਸੈਨਾ ਦੀ ਨੌਕਰੀ ਦੌਰਾਨ ਜੰਮੂ-ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਦੌਰਾਨ ਗੋਲੀਆਂ ਲੱਗਣ ਨਾਲ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ ਅਤੇ ਇਸ ਦੇ ਬਾਵਜੂਦ ਉਨ੍ਹਾਂ ਪਾਕਿਸਤਾਨੀ ਅੱਤਵਾਦੀਆਂ ਨਾਲ ਪੂਰੀ ਦਲੇਰੀ ਅਤੇ ਡੱਟ ਕੇ ਮੁਕਾਬਲਾ ਕੀਤਾ ਸੀ। ਅੱਜ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਭਵਨ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਯਾਦਗਾਰੀ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਯੋਤੀ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਪ੍ਰਗਟ ਕੀਤਾ ਹੈ।
ਸਾਬਕਾ ਸੈਨਿਕ ਜਯੋਤੀ ਸ਼ਰਮਾ ਸ਼ਾਨਦਾਰ ਸੇਵਾਵਾਂ ਲਈ ਪੰਜਾਬ ਸਰਕਾਰ ਵਲੋਂ ਸਨਮਾਨਿਤ
ਅਜੀਤ ਡੈਸਕ
27-07-2026