06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਿੰਡ ਅਨੰਦਗੜ੍ਹ ਦੇ ਸਰਪੰਚ ਦੇ ਕਤਲ ਦੇ ਸੰਬੰਧ ’ਚ ਪੁਲਿਸ ਨੇ ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 28-07-2026

ਹੁਸ਼ਿਆਰਪੁਰ, 27 ਜੁਲਾਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਪਿੰਡ ਆਨੰਦਗੜ੍ਹ ਦੇ ਸਰਪੰਚ ਸਤਪਾਲ ਦੇ ਕਤਲ ਦੇ ਕੇਸ ’ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਜਾ ਚੁੱਕਿਆ ਹੈ। ਬੀਤੇ ਮੰਗਲਵਾਰ ਦੀ ਰਾਤ ਨੂੰ ਕੁੱਝ ਵਿਅਕਤੀਆਂ ਨੇ ਸਰਪੰਚ ਨੂੰ ਗੱਡੀ ਹੇਠ ਰੋਂਦ ਕੇ ਉਸ ’ਤੇ ਤੇਜ਼ਧਾਰ ਹਥਆਰਾਂ ਨਾਲ ਹਮਲਾ ਕਰ ਦਿੱਤਾ ਸੀ ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ ਸੀ। ਪੁਲਿਸ ਨੇ 6 ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਖਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ। ਚਾਰ ਦੋਸ਼ੀਆਂ ਨੂੰ ਪੁਲਿਸ ਨੇ ਛੇਤੀ ਗ੍ਰਿਫ਼ਤਾਰ ਕਰ ਲਿਆ ਸੀ ਪਰ ਮ੍ਰਿਤਕ ਦਾ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਰਹਿੰਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ’ਤੇ ਦਬਾਅ ਪਾਇਆ ਸੀ। ਉਨ੍ਹਾਂ ਵਲੋਂ ਸਦਰ ਥਾਣੇ ਦੇ ਸਾਹਮਣੇ ਅਤੇ ਚੰਡੀਗੜ੍ਹ ਬਾਈਪਾਸ ’ਤੇ ਧਰਨਾ ਦੇ ਕੇ ਸੜਕਾਂ ਵੀ ਜਾਮ ਕੀਤੀਆਂ ਗਈਆਂ ਸਨ। ਡੀ.ਐਸ.ਪੀ ਸਿਟੀ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਜਹਾਨਖੇਲਾਂ ਦੇ ਵਿਜੇ ਨਾਮੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਕੇਵਲ ਮਹਿਲਾਂਵਾਲੀ ਦਾ ਪੰਕਜ ਪਠਾਣੀਆ ਹੀ ਗ੍ਰਿਫ਼ਤ ਤੋਂ ਬਾਹਰ ਹੈ ਪਰ ਉਸ ਦੀ ਵੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਆਟੋਮੋਬਾਇਲਸ ਦੇ ਸਿੰਗੜੀਵਾਲਾ ਸਥਿਤ ਸ਼ੋਅਰੂਮ ’ਚ ਨਵੀ ਬਰੇਜ਼ਾ ਕਾਰ ਦੀ ਸ਼ਾਨਦਾਰ ਘੁੰਢ ਚੁਕਾਈ ਅਗਲੀ ਖ਼ਬਰ ਪਬਲਿਕ ਖ਼ਾਲਸਾ ਨਰਸਿੰਗ ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement