ਗੜ੍ਹਸ਼ੰਕਰ, 27 ਜੁਲਾਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਪੱਧਰ ਦੇ ਕੋਰਸ ਐੱਮ.ਐੱਸ.ਸੀ. ਕਮਿਸਟਰੀ ਦੇ ਦੂਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਰਮਨਦੀਪ ਨੇ ਪੰਜਾਬ ’ਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਤੀਜਾ ਸਥਾਨ ਹਾਸਿਲ ਕੀਤਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਪੰਜਾਬ ’ਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਐੱਸ.ਸੀ. ਕਮਿਸਟਰੀ ਦੂਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਰਮਨਦੀਪ ਨੇ 84.4 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਤੀਜਾ ਸਥਾਨ ਅਤੇ ਕਲਾਸ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਨਿਕਿਤਾ ਨੇ 71.8 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਰਿਆ ਤੇ ਰਮਨਦੀਪ ਕੌਰ ਨੇ 71 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਚੰਗੇ ਅੰਕ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਚੰਗੇ ਅੰਕ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਖ਼ਾਲਸਾ ਕਾਲਜ ਦੀ ਐੱਮ.ਐੱਸ.ਸੀ. ਕੈਮਿਸਟਰੀ ਦੀ ਵਿਦਿਆਰਥਣ ਰਮਨਦੀਪ ਵਲੋਂ ਪੰਜਾਬ ’ਵਰਸਿਟੀ ਦੀ ਮੈਰਿਟ ਸੂਚੀ ’ਚ ਤੀਜਾ ਸਥਾਨ ਹਾਸਿਲ
ਅਜੀਤ ਡੈਸਕ
28-07-2026