08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

2027 ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਕੇ ਅਸਲ ਬਦਲਾਅ ਲਿਆਉਣਗੇ - ਸੰਗਤ ਸਿੰਘ ਗਿਲਜ਼ੀਆਂ

Ad Position 21
No active advertisement
ਅਜੀਤ ਡੈਸਕ 29-07-2026

ਟਾਂਡਾ ਉੜਮੁੜ, 28 ਜੁਲਾਈ (ਭਗਵਾਨ ਸਿੰਘ ਸੈਣੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਸੰਗਤ ਸਿੰਘ ਨੇ ਗਿਲਜ਼ੀਆਂ ਨੇ ਅੱਜ ਟਾਂਡਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂ ’ਤੇ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਗਿਲਜ਼ੀਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਹੋਰ ਵਰਗਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਿਸ ਬਦਲਾਅ ਦੀ ਉਮੀਦ ਸੀ, ਉਹ ਜ਼ਮੀਨੀ ਪੱਧਰ ’ਤੇ ਕਿਤੇ ਵੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ, ਨਸ਼ਾਖੋਰੀ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਨਸ਼ਾ ਆਸਾਨੀ ਨਾਲ ਉਪਲਬਧ ਹੋ ਰਿਹਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਨੇ ਪਿਛਲੇ ਸਾਲ ਆਏ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਆਸ ਦਰਿਆ ਦੇ ਬੰਨ੍ਹਾਂ ਨੂੰ ਅਜੇ ਤੱਕ ਮਜ਼ਬੂਤ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਬਿਆਸ ਦਰਿਆ ਵਿਚ ਹੋਈ ਗੈਰ-ਕਾਨੂੰਨੀ ਮਾਈਨਿੰਗ ਕਾਰਨ ਬੰਨ੍ਹ ਕਮਜ਼ੋਰ ਹੋ ਚੁੱਕੇ ਹਨ। ਜੇਕਰ ਭਾਰੀ ਬਰਸਾਤ ਜਾਂ ਡੈਮਾਂ ਤੋਂ ਵੱਧ ਪਾਣੀ ਛੱਡਿਆ ਗਿਆ ਤਾਂ ਬੇਟ ਖੇਤਰ ਦੇ ਪਿੰਡਾਂ ਅਤੇ ਕਿਸਾਨਾਂ ਨੂੰ ਮੁੜ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਿਲਜ਼ੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਨ੍ਹਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਗੈਰ-ਕਾਨੂੰਨੀ ਮਾਈਨਿੰਗ ’ਤੇ ਸਖ਼ਤ ਰੋਕ ਲਗਾਈ ਜਾਵੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਸਫਲ ਰਹੀ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਵੋਟ ਦੀ ਤਾਕਤ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਕੇ ਅਸਲ ਬਦਲਾਅ ਲਿਆਉਣਗੇ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਪਾਰਟੀ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਿਸਤ ਦੁਆਬ ਨਹਿਰ ’ਚ ਟਿੱਪਰ ਡਿੱਗਿਆ- ਚਾਲਕ ਦਾ ਬਚਾਅ ਅਗਲੀ ਖ਼ਬਰ ਸ਼ਾਹਪੁਰ ਘਾਟੇ ’ਚ ਜੰਗਲਾਤ ਵਿਭਾਗ ਦੀਆਂ ਪਹਾੜੀਆਂ ’ਤੇ ਸੰਨ੍ਹ, ਵੱਡੀ ਗਿਣਤੀ ’ਚ ਰੇਤ ਚੋਰੀ
Ad Position 24