11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕਾਂਗਰਸੀ ਆਗੂ ਜਸਵੀਰ ਪੁਰਖੋਵਾਲ ਨੇ ਬਰਨਾਲਾ ਪਹੁੰਚ ਸਫ਼ਾਈ ਸੇਵਕਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ

Ad Position 21
No active advertisement
ਅਜੀਤ ਡੈਸਕ 29-07-2026

ਗੜ੍ਹਸ਼ੰਕਰ, 28 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਬਰਨਾਲਾ ਪਹੁੰਚਕੇ ਸਫ਼ਾਈ ਸੇਵਕਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਹੈ। ਪੁਰਖੋਵਾਲ ਨੇ ਬਰਨਾਲਾ ਵਿਚ ਚੱਲ ਰਹੇ ਧਰਨੇ ਵਿਚ ਸਫ਼ਾਈ ਮੁਲਾਜ਼ਮਾਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜੀ ਕੀਤੀ ਅਤੇ ਕਿਹਾ ਕਿ ਮੁਲਾਜ਼ਮਾਂ ਦੀ ਹੱਕੀ ਵਿਚ ਲੜਾਈ ਵਿਚ ਹਮੇਸ਼ਾਂ ਉਨ੍ਹਾਂ ਨਾਲ ਡੱਟਕੇ ਖੜ੍ਹੇ ਹਨ। ਜਸਵੀਰ ਸਿੰਘ ਪੁਰਖੋਵਾਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਲੋਕਤੰਤਰ ‘ਤੇ ਕਾਲਾ ਧੱਬਾ ਹੈ। ਮਹਿਲਾ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਅਤੇ ਲਾਠੀਆਂ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਇਸਨੂੰ ਲਾਠੀਆਂ ਦੇ ਜ਼ੋਰ ਨਾਲ ਕੁਚਲਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤ ਮੁਲਾਜ਼ਮਾਂ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਸੱਭਰਵਾਲ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ, ਕ੍ਰਿਸ਼ਨ ਕੁਮਾਰ ਸਹੋਤਾ, ਰਸ਼ਪਾਲ ਪਾਲੀ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਲੱਗ ਰਹੇ ਧਰਨਿਆਂ ’ਚ ਕਰੇਗਾ ਸ਼ਮੂਲੀਅਤ - ਫੁਗਲਾਣਾ ਅਗਲੀ ਖ਼ਬਰ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ
Ad Position 24